ਪੰਜਾਬ

ਸੀ ਬੀ ਐਸ ਈ ਪੰਜਾਬੀ ਨੁੰ ਮਾਮੂਲੀ ਵਿਸ਼ਾ ਬਣਾਉਣ ਦਾ ਫੈਸਲਾ ਵਾਪਸ ਲਵੇ : ਅਕਾਲੀ ਦਲ

ਕੌਮੀ ਮਾਰਗ ਬਿਊਰੋ | October 21, 2021 08:13 PM
 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਨੂੰ ਆਖਿਆ ਕਿ ਉਹ 10ਵੀਂ ਤੇ 12ਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਬਾਰੇ ਆਪਣਾ ਫੈਸਲਾ ਵਾਪਸ ਲਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਿਹ ਫੈਸਲਾ ਸੰਵਿਧਾਨ ਦੀ ਉਸ ਭਾਵਨਾ ਦੇ ਖਿਲਾਫ ਹੈ ਜਿਸ ਸਦਕਾ ਸੂਬਾਈ ਭਾਸ਼ਾਵਾਂ ਦੇ ਨਾਲ ਨਾਲ ਸੂਬਾਈ ਭਾਸ਼ਾਵਾਂ ਨੂੰ ਉਹਨਾਂ  ਦੇ ਸੰਬੰਧਤ ਸੂਬਿਆਂ ਵਿਚ ਮੁੱਖ ਤਰਜੀਹ ਦਿੰਦੇ ਸੰਘੀ ਸਿਧਾਂਤਾਂ ਨੁੰ ਵੀ ਮਹੱਤਤ ਦਿੰਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬੀ ਦਾ ਦਰਜਾ ਘੱਟ ਕਰ ਕੇ ਮਾਮੂਲੀ ਵਿਸ਼ਾ ਬਣਾ ਕੇ ਸੀ ਬੀ ਐਸ ਈ ਨੇ ਨਾ ਸਿਰਫ ਭਾਸ਼ਾ ਪ੍ਰਤੀ ਅਸੇਵਾ ਕੀਤੀ ਹੈ ਬਲਕਿ ਉਹਨਾਂ ਵਿਦਿਆਰਥੀਆਂ ਨੂ ੰਵੀ ਇਕ ਮੌਕੇ ਤੋਂ ਵਾਂਝਾ ਕਰ ਦਿੱਤਾ ਹੈ ਜੋ ਇਸਨੁੰ ਪ੍ਰਮੁੱਖ ਵਿਸ਼ਾ ਬਣਾਉਣਾ ਚਾਹੁੰਦੇ ਸਨ।
ਡਾ. ਚੀਮਾ ਨੇ ਕਿਹਾ ਕਿ ਸੀ ਬੀ ਐਸ ਈ ਨੁੰ ਇਸ ਗੱਲ ਦਾ ਨੋਟਿਸ ਲੈਣਾ ਚਾਹੀਦਾ ਹੈ ਕਿ ਪੰਜਾਬ ਲੈਂਗੂਏਜ ਐਕਟ ਤਹਿਤ ਪੰਜਾਬੀ ਇਕ ਪ੍ਰਮੁੱਖ ਤੇ ਲਾਜ਼ਮੀ ਵਿਸ਼ਾ ਹੈ। ਉਹਨਾਂ ਕਿਹਾ ਕਿ ਸੀ ਬੀ ਐਸ ਈ ਨੁੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਜਿਸ ਨਾਲ ਪੰਜਾਬੀ ਦੇ ਪੰਜਾਬ ਵਿਚ ਸਰਕਾਰੀ ਭਾਸ਼ਾ ਦੇ ਰੁਤਬੇ ਨੁੰ ਖੋਰਾ ਲੱਗਦਾ ਹੋਵੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨਾਲ ਇਹ ਸੰਕੇਤ ਗਿਆ ਹੈ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਤੋਂ ਉਹਨਾਂ ਦੀ  ਮਾਂ ਬੋਲੀ ਪ੍ਰਤੀ ਪਾਸੇ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਇਸ ਪ੍ਰਭਾਵਤ ਨੁੰ ਇਸ ਫੈਸਲੇ ਦੀ ਸਮੀਖਿਆ ਕਰ ਕੇ ਤੁਰੰਤ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।

 

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ