ਪੰਜਾਬ

ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਲੋੜ: ਵਿਜੈ ਇੰਦਰ ਸਿੰਗਲਾ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | October 21, 2021 08:40 PM
 
 
ਸੰਗਰੂਰ: ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸੀਬੀਐਸਈ ਦੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣਾ ਬੇਹੱਦ ਮੰਦਭਾਗਾ ਹੈ ਅਤੇ ਇਸ ਫੈਸਲੇ ਨੂੰ ਤੁਰੰਤ ਬਦਲਣ ਦੀ ਜ਼ਰੂਰਤ ਹੈ। 
 
ਮੰਤਰੀ ਨੇ ਕਿਹਾ ਕਿ ਪੰਜਾਬੀ ਦੇਸ਼ ਦੇ ਉੱਤਰੀ ਖ਼ਿੱਤੇ ਦੇ ਕਰੋੜਾਂ ਵਸਨੀਕਾਂ ਦੀ ਮਾਂ ਬੋਲੀ ਹੈ ਅਤੇ ਉਨ੍ਹਾਂ ਦੀ ਮਾਤ ਭਾਸ਼ਾ ਨੂੰ 'ਛੋਟੇ' ਵਿਸ਼ਿਆਂ ਦੀ ਸੂਚੀ ਵਿੱਚ ਪਾਉਣ ਦਾ ਕਦਮ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ 'ਤੇ ਹਮਲੇ ਦਾ ਸਪੱਸ਼ਟ ਸੰਕੇਤ ਹੈ।
 
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਡੀ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਜਿਹੇ ਹਰ ਕਦਮ ਦਾ ਵਿਰੋਧ ਕਰੇਗੀ ਜਿਸਦਾ ਉਦੇਸ਼ ਸੂਬਿਆਂ ਦੀਆਂ ਸ਼ਕਤੀਆਂ ਨੂੰ ਕੁਚਲਣਾ ਹੈ। 
 
ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਅਤੇ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਕੱਢਣ ਵਰਗੀਆਂ ਨੀਤੀਆਂ ਭਾਜਪਾ ਸਰਕਾਰ ਦੇ ਸੌੜੇ ਸਿਆਸੀ ਹਿੱਤਾਂ ਨੂੰ ਦਰਸਾਉਂਦੀਆਂ ਹਨ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਆਪਣੇ ਫੈਸਲਿਆਂ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਕਿ ਭਾਰਤੀ ਸੰਵਿਧਾਨ ਦੇ ਬਿਲਕੁਲ ਉਲਟ ਹਨ। 
 
ਉਨ੍ਹਾਂ ਕਿਹਾ ਕਿ ਸੰਵਿਧਾਨ ਵੱਲੋਂ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਮੁੱਢਲਾ ਫਰਜ਼ ਹੈ ਪਰ ਮੋਦੀ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸੰਵਿਧਾਨ ਨੂੰ ਅਣਗੌਲਿਆ ਕਰਕੇ ਫ਼ੈਸਲੇ ਲੈ ਰਹੀ ਹੈ।
 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ