ਨੈਸ਼ਨਲ

ਸਿੱਖ ਕੈਦੀ ਜੋ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਦਿਤਾ ਮੰਗ ਪੱਤਰ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 22, 2021 06:13 PM

ਨਵੀਂ ਦਿੱਲੀ- ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮਪਤਨੀ ਅਤੇ ਨੂੰਹ ਨਾਲ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਅਹੁਦੇਦਾਰਾਂ ਵੱਲੋਂ ਰਾਸ਼ਟਰਪਤੀ ਨੂੰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਫ਼ੋਟੋ ਵਾਲਾ ਯਾਦਗਾਰੀ ਚਿੰਨ੍ਹ, ਕਿਰਪਾਨ ਭੇਟ ਕੀਤੀ ਗਈ ਨਾਲ ਹੀ ਜੱਥੇਦਾਰ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਬਿਹਾਰ ਦੇ ਰਾਜਪਾਲ ਰਹਿੰਦੇ ਹੋਏ ਸ੍ਰੀ ਰਾਮਨਾਥ ਕੋਵਿੰਦ ਕਈ ਵਾਰ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਇਆ ਕਰਦੇ ਸਨ ਅਤੇ ਬਿਹਾਰ ਵਿਧਾਨਸਭਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਬਿਹਾਰ ਫ਼ੇਰੀ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਦੀ ਇੱਛਾ ਪ੍ਰਗਟ ਕੀਤੀ ਸੀ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੈਂਬਰ ਗੁਰਵਿੰਦਰ ਸਿੰਘ ਵੱਲੋਂ ਰਾਸ਼ਟਰਪਤੀ ਦਾ ਸੁਆਗਤ ਗੁਲਦਸਤਾ ਭੇਟ ਕਰਦਿਆਂ ਕੀਤਾ ਗਿਆ। ਇਸ ਮੌਕੇ 'ਤੇ ਤਖ਼ਤ ਸਾਹਿਬ ਦੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ, ਸੁਪਰਡੈਂਟ ਦਲਜੀਤ ਸਿੰਘ ਬਿਹਾਰ ਗੁਰਦੁਆਰਾ ਕਮੇਟੀ ਦੇ ਸੂਰਜ ਸਿੰਘ ਨਲਵਾ ਵੀ ਮੌਜੁਦ ਰਹੇ।
ਤਖ਼ਤ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਰਾਸ਼ਟਰਪਤੀ ਜੀ ਨੂੰ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪੁਰਬ ਜੋ ਕਿ ਜਨਵਰੀ ਵਿਚ ਮਨਾਇਆ ਜਾਣਾ ਹੈ ਉਸ ਲਈ ਵੀ ਸੱਦਾ ਦਿੱਤਾ ਗਿਆ। ਇਸ ਦੇ ਨਾਲ ਹੀ ਇੱਕ-ਇੱਕ ਮੰਗ ਪੱਤਰ ਵੀ ਉਨ੍ਹਾਂ ਨੂੰ ਦਿੱਤਾ ਗਿਆ ਜਿਸ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ 'ਤੇ ਇੱਕ ਯੁਨਿਵਰਸਿਟੀ ਬਣਾਉਣ ਦੀ ਮੰਗ ਕੀਤੀ ਗਈ ਨਾਲ ਹੀ ਕਿਸਾਨਾਂ ਦੇ ਮਸਲੇ ਨੂੰ ਜਲਦ ਹਲ ਕਰਨ ਦੀ ਅਪੀਲ ਵੀ ਕੀਤੀ ਗਈ। ਜੇਲ੍ਹ ਵਿੱਚ ਬੰਦ ਸਿੱਖ ਕੈਦੀ ਜੋ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਅਦ ਵੀ ਹੁਣ ਤਕ ਜੇਲ੍ਹਾਂ ਵਿਚ ਬੰਦ ਹਨ ਉਨ੍ਹਾਂ ਦੀ ਰਿਹਾਈ ਦੀ ਮੰਗ ਵੀ ਮੰਗ ਪੱਤਰ ਵਿਚ ਕੀਤੀ ਗਈ।

 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ