ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ

ਕੌਮੀ ਮਾਰਗ ਬਿਊਰੋ | October 22, 2021 06:29 PM


ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਸ. ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਅਤੇ ਯੂਨਸ ਮੁਹੰਮਦ ਮਲੇਰਕੋਟਲਾ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੇ ਨਾਲ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ