ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਖਾਲਸਾ ਕਾਲਜ ਵਿਖੇ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 22, 2021 06:31 PM




ਅੰਮ੍ਰਿਤਸਰ- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।

ਇਸ ਪਵਿੱਤਰ ਦਿਹਾੜੇ ’ਤੇ ਜਾਰੀ ਆਪਣੇ ਸੰਦੇਸ਼ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਉਨ੍ਹ੍ਹਾਂ ਨੇ ਇਸ ਮੌਕੇ ਸਮੂੰਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨ੍ਹ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ। ਇਸ ਪਵਿੱਤਰ ਦਿਹਾੜੇ ’ਤੇ ਸਕੂਲ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਪ੍ਰਿੰਸੀਪਲ ਏ. ਐਸ. ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਸ: ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ