ਨੈਸ਼ਨਲ

ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | October 22, 2021 06:36 PM


ਨਵੀਂ ਦਿੱਲੀ,  
ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ’ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ, ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ’ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਨਾਂ ਕਿਹਾ ਕਿ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਭਗ 100, 000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200, 000 ਲੋਕਾਂ ਨੂੰ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੂਰੀ ਤਰਾਂ ਕਾਰਜਸ਼ੀਲ “ਏ’’ ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਇਨਰੀ ਉਪਲਬਧ ਹੈ ਜੋ ਇਸ ਜਗਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਇਸ ਦੇ ਨਾਲ ਹੀ 134 ਏਕੜ ਵਿੱਚ ਮੌਜੂਦ ਪਾਣੀ ਦੇ ਵੱਖ ਵੱਖ ਸੋਮੇ ਅਤੇ ਝੀਲਾਂ ਇਸ ਫਾਰਮਾ ਪਾਰਕ ਨੂੰ ਸਥਾਪਤ ਕਰਨ, ਇਸ ਦੀ ਸਾਂਭ-ਸੰਭਾਲ ਅਤੇ ਸੰਚਾਲਨ ਲਈ ਲਾਹੇਵੰਦ ਹੋਣਗੇ।
ਉਨਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂ.ਐਸ.ਐਫ.ਡੀ.ਏ. ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ, ਜਿਵੇਂ ਸਨ ਫਾਰਮਾ, ਸੇਂਟਿ੍ਰਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਤੋਂ ਵੀ ਸਹਾਇਤਾ ਪ੍ਰਾਪਤ ਹੋਏਗੀ। ਬਠਿੰਡਾ ’ਚ ਇਸ ਪਾਰਕ ਨੂੰ ਸਥਾਪਤ ਕਰਨ ਨਾਲ ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੋਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਅਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾਨ, ਬਠਿੰਡਾ ਦਾ ਵੀ ਲਾਭ ਮਿਲੇਗਾ।

 

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ