ਪੰਜਾਬ

ਏਬੀਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈੱਕ ਭੇਟ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 22, 2021 06:51 PM
 

ਅੰਮ੍ਰਿਤਸਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਭੇਟ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਏਬੀਪੀ ਗਰੁੱਪ ਵੱਲੋਂ ਇਸ ਰਾਸ਼ੀ ਦਾ ਚੈੱਕ ਸ. ਪਰਮਜੀਤ ਸਿੰਘ ਨੇ ਦਿੱਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਸੱਚਖੰਡ ਸ੍ਰੀਹ ਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਭੇਟਾਵਾਂ ਲੈ ਕੇ ਇਸ ਪਾਵਨ ਅਸਥਾਨ ’ਤੇ ਹਾਜ਼ਰ ਹੁੰਦੀਆਂ ਰਹਿੰਦੀਆਂ ਹਨ। ਇਸੇ ਤਹਿਤ ਹੀ ਮੀਡੀਆ ਖੇਤਰ ਦੇ ਏਬੀਪੀ ਗਰੁੱਪ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਵੱਲੋਂ ਪੁੱਜੇ ਸ. ਪਰਮਜੀਤ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ. ਪਰਮਜੀਤ ਸਿੰਘ ਨੇ ਕਿਹਾ ਕਿ ਏਬੀਪੀ ਗਰੁੱਪ ਦੇ 100 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਹ ਸ਼ਰਧਾ ਪ੍ਰਗਟਾਈ ਗਈ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਮੀਤ ਕੌਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਓਐਸਡੀ ਡਾ. ਸੁਖਬੀਰ ਸਿੰਘ, ਸ. ਪਰਮਿੰਦਰ ਸਿੰਘ ਏਸੀਪੀ ਜਲੰਧਰ, ਸ. ਸਤਪਾਲ ਸਿੰਘ ਮੁਲਤਾਨੀ ਐਮਡੀ ਰਿਚੀ ਟਰੈਵਲ ਜਲੰਧਰ ਵੀ ਮੌਜੂਦ ਸਨ।
 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ