ਪੰਜਾਬ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਕੌਮੀ ਮਾਰਗ ਬਿਊਰੋ | October 22, 2021 06:53 PM

ਚੰਡੀਗੜ੍ਹ,
ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।
ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਹਨਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ। ਉਹਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।
ਸ੍ਰੀ ਸੋਨੀ ਨੇ ਕਿਹਾ ਕਿ ਹਾਲ ਹੀ ਵਿੱਚ ਦੇਖਿਆ ਗਿਆ ਹੈ ਕਿ ਨੌਜਵਾਨਾਂ ਵੱਲੋਂ ਪ੍ਰੀਗੈਬਲਿਨ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਰਹੀ ਹੈ। ਇਸ ਲਈ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਡਰੱਗਜ਼ ਕੰਟਰੋਲ ਅਫਸਰਾਂ ਨੂੰ ਜਾਂਚ ਕਰਨ ਅਤੇ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਉਹਨਾਂ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਇਹ ਦਵਾਈਆਂ ਸਹੀ ਰਿਕਾਰਡ ਤੋਂ ਬਿਨਾਂ ਭੰਡਾਰ ਕੀਤੀਆਂ ਗਈਆਂ ਹਨ।
ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਉੱਚਿਤ ਵਰਤੋਂ ਲਈ ਬਣਾਈਆਂ ਅਤੇ ਵੇਚੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਭਾਗ ਪਹਿਲਾਂ ਹੀ ਕੈਮਿਸਟ ਐਸੋਸੀਏਸ਼ਨਾਂ ਅਤੇ ਵੱਖ -ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸੈਮੀਨਾਰਾਂ ਅਤੇ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਤੱਕ ਪਹੁੰਚ ਬਣਾ ਰਿਹਾ ਹੈ ਅਤੇ '100 ਦਿਨਾਂ ਦੇ ਰੋਡਮੈਪ' ਤਹਿਤ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।

 

Have something to say? Post your comment

 

ਪੰਜਾਬ

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

ਪੇਡ ਨਿਊਜ ’ਤੇ ਨਜ਼ਰ ਰੱਖੇਗੀ ਐਮ.ਸੀ.ਐਮ.ਸੀ. ਕਮੇਟੀ- ਡਾ ਪੱਲਵੀ

ਛੀਨਾ ਨੇ ਕੈਬਨਿਟ ਮੰਤਰੀ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਖਿਲਾਫ਼ ਵਰਤੀ ਸ਼ਬਦਾਂਵਲੀ ਕੀਤੀ ਨਿਖੇਧੀ

ਬਾਬਾ ਬਲਬੀਰ ਸਿੰਘ ਸਮੂਹ ਨਿਹੰਗ ਸਿੰਘਾਂ ਦੀ ਨੁਮਾਇਦੀ ਕਰਦੇ ਹਨ:ਐਡਵੋਕੇਟ ਧਾਮੀ

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

ਭਾਰਤੀ ਜਨਤਾ ਪਾਰਟੀ ਦਾ ਚੋਣ ਮਨੋਰਥ ਪੱਤਰ ਕੇਵਲ ਦਿਖਾਵਾ ਅਤੇ ਵੋਟਰਾਂ ਨੂੰ ਗੁੰਮਰਾਹ ਕਰਨ ਵਾਲਾ : ਮਾਨ

ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀ