ਨੈਸ਼ਨਲ

ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

ਕੌਮੀ ਮਾਰਗ ਬਿਊਰੋ | October 22, 2021 08:08 PM

ਚੰਡੀਗੜ,  

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ , 3 ਅਕਤੂਬਰ ਵਾਲੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਿਲੇ ਵਿੱਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇ ਚੈੱਕ ਦਿੱਤੇ ਗਏ ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿਖੇ ਇਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਚੈੱਕ ਸੌਂਪੇ।

ਲਖੀਮਪੁਰ ਖੀਰੀ ਦੀ ਦਿਲ-ਦਹਿਲਾਉਣ ਵਾਲੀ ਘਟਨਾ ਦੇ ਸਬੰਧ ’ਚ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੂ-ਮੋਟੋ ਕਾਰਵਾਈ ਦਾ ਸਵਾਗਤ ਕਰਦਿਆਂ ਅਤੇ ਪੀੜਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਹਮੇਸ਼ਾਂ ਹੀ ਕਿਸਾਨ ਭਾਈਚਾਰੇ ਦੇ ਨਾਲ ਖੜੀ ਹੈ। ਰਣਦੀਪ ਸਿੰਘ ਨਾਭਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਹਰੇਕ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ।’’

ਜ਼ਿਕਰਯੋਗ ਹੈ ਕਿ ਚਾਰ ਕਿਸਾਨ: ਦਲਜੀਤ ਸਿੰਘ ਪੁੱਤਰ ਹਰਜੀਤ ਸਿੰਘ, ਪਿੰਡ- ਬਜਰਾਂ ਟਾਡਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਪਿੰਡ-ਨਵੀ ਨਗਰ ਮੋਹਿਰਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਭਵੰਤ ਨਗਰ (ਚੋਖਰਾ ਫਾਰਮ), ਤਹਿਸੀਲ- ਪਾਲੀਆ, ਜਨਪਦ, ਲਖੀਮਪੁਰ ਖੀਰੀ ਅਤੇ ਨਛੱਤਰ ਸਿੰਘ ਪੁੱਤਰ ਸੂਬਾ ਸਿੰਘ, ਨੰਬਰਦਾਰ ਪੁਰਵਾ, ਅਮੇਠੀ, ਤਹਿਸੀਲ-ਦੋਰਾਹਾ, ਜਨਪਦ, ਲਖੀਮਪੁਰ ਖੀਰੀ ਤੋਂ ਇਲਾਵਾ ਇੱਕ ਪੱਤਰਕਾਰ ਰਮਨ ਕਸ਼ਯਪ, ਨਿਗਾਸਾਨ, ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਇਸ ਦੁਖਾਂਤ ਵਿੱਚ ਆਪਣੀ ਜਾਨ ਗੁਆ ਬੈਠੇ ਸਨ

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ