ਪੰਜਾਬ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਕੌਮੀ ਮਾਰਗ ਬਿਊਰੋ | October 22, 2021 08:11 PM

ਚੰਡੀਗੜ੍ਹ,  

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ।

ਨਵੇਂ ਨਿਯੁਕਤ ਚੇਅਰਮੈਨ ਜਗਬੰਸ ਸਿੰਘ ਨੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।

ਇਸ ਦੌਰਾਨ ਅੱਜ ਸ਼ਾਮ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਰੋਹ ਦੀ ਕਾਰਵਾਈ ਚਲਾਈ।

ਦੱਸਣਯੋਗ ਹੈ ਕਿ ਜਗਬੰਸ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੈਚੂਲਰ ਇਨ ਇੰਜਨੀਅਰਿੰਗ (ਸਿਵਲ ਇੰਜਨੀਅਰਿੰਗ) ਹਨ ਅਤੇ ਉਨ੍ਹਾਂ ਨੇ ਇੰਸਟੀਚਿਊਟ ਆਫ਼ ਚਾਰਟਿਡ ਫਾਈਨੈਂਸ਼ਲ ਤੋਂ ਡਿਪਲੋਮਾ ਇਨ ਬਿਜ਼ਨਸ ਫਾਈਨਾਂਸ ਤੋਂ ਇਲਾਵਾ ਪਬਲਿਕ ਫਾਈਨੈਂਸ਼ਲ ਮੈਨੇਜਮੈਂਟ ਵਿਚ ਐਨੇਲਿਸਟ ਆਫ ਇੰਡੀਆ ਆਈ.ਐਮ.ਐਫ. ਸਰਟੀਫਿਕੇਟ ਅਤੇ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਤੋਂ ਸਰਟੀਫਿਕੇਟ ਇਨ ਐਕਚੂਰੀਅਲ ਸਾਇੰਸ ਕੀਤਾ ਹੋਇਆ ਹੈ।

ਜਗਬੰਸ ਸਿੰਘ ਦਾ ਪਬਲਿਕ ਆਡਿਟ ਦੇ ਖੇਤਰ ਵਿਚ 34 ਵਰ੍ਹਿਆਂ ਦਾ ਲੰਮਾ ਤਜਰਬਾ ਹੈ ਜਿਨ੍ਹਾਂ ਨੇ ਲਾਈਨ ਆਡੀਟਰ ਤੋਂ ਨਿਗਰਾਨ ਆਡੀਟਰ ਤੱਕ ਖੇਤਰੀ ਕੰਮ ਕੀਤਾ। ਉਸ ਤੋਂ ਬਾਅਦ ਸੂਬਾ ਸਰਕਾਰਾਂ ਦੇ ਆਡਿਟ ਦਫ਼ਤਰਾਂ ਵਿਚ ਅਹਿਮ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਅਤੇ 31 ਮਾਰਚ, 2021 ਨੂੰ ਕੰਪਟਰੋਲਰ ਆਫ਼ ਆਡਿਟਰ ਜਨਰਲ ਆਫ ਇੰਡੀਆ ਵਿਚ ਡਿਪਟੀ ਕੰਪਟਰੋਲਰ ਐਂਡ ਆਡਿਟਰ ਜਨਰਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ।

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਮ ਅਤੇ ਪ੍ਰਮੁੱਖ ਸਕੱਤਰ ਪ੍ਰਸੋਨਲ ਵਿਵੇਕ ਪ੍ਰਤਾਪ ਸਿੰਘ ਹਾਜ਼ਰ ਸਨ।

 

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ