ਨੈਸ਼ਨਲ

ਇੰਦਰਪ੍ਰੀਤ ਸਿੰਘ ਕੋਛੜ ਮੌਂਟੀ ਨੇ ਰਾਜ਼ੌਰੀ ਗਾਰਡਨ ਤੇ ਟੈਗੋਰ ਗਾਰਡਨ ਵਿਖੇ ਫ਼ੋਗਿੰਗ ਡਰਾਇਵ ਦੀ ਮੁਹਿੰਮ ਚਲਾਈ

ਐਸ.ਆਰ ਸਿੰਘ / ਕੌਮੀ ਮਾਰਗ ਬਿਊਰੋ | October 22, 2021 08:55 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਨੌਜਵਾਨ ਆਗੂ ਸ. ਇੰਦਰਪ੍ਰੀਤ ਸਿੰਘ ਕੋਛੜ ਮੌਂਟੀ ਵੱਲੋਂ ਆਪਣੇ ਹਲਕੇ ਰਾਜ਼ੌਰੀ ਗਾਰਡਨ ਦੀ ਵਿਧਾਇਕ ਸ਼੍ਰੀਮਤੀ ਧਨਵੰਤੀ ਚੰਨਦੇਲਾ ਅਤੇ ਉਨ੍ਹਾਂ ਦੇ ਪਤੀ ਤੇ ਸਾਬਕਾ ਇਧਾਇਕ ਦਇਆ ਨੰਦ ਚੰਨਦੇਲਾ ਨਾਲ ਮਿਲ ਕੇ ਸਾਂਝੇ ਤੌਰ 'ਤੇ ਵਾਰਡ ਨੰਬਰ 0-5-ਐਸ ਰਾਜ਼ੌਰੀ ਗਾਰਡਨ ਇਲਾਕੇ ਵਿੱਚੋਂ ਡੇਂਗੂ, ਚਿਕਨਗੁੰਨੀਆਂ, ਮਲੇਰੀਆ, ਮਨਿਆਦੀ ਬੁਖ਼ਾਰ ਅਤੇ ਹੋਰ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਆਪਣੇ ਹਲਕੇ ਰਾਜ਼ੌਰੀ ਗਾਰਡਨ ਅਤੇ ਟੈਗੋਰ ਗਾਰਡਨ ਦੇ ਹਰੇਕ ਬਲਾਕ ਅੰਦਰ ਫ਼ੋਗਿੰਗ ਡਰਾਇਵ ਦੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਗਗਨਜੋਤ ਸਿੰਘ ਸਾਹਨੀ ਨੇ ਦਸਿਆ ਕਿ ਇਸ ਫ਼ੋਗਿੰਗ ਡਰਾਇਵ ਦੀ ਮੁਹਿੰਮ ਨੂੰ ਚਲਾਉਣ ਵਿੱਚ ਇੰਦਰਪ੍ਰੀਤ ਸਿੰਘ ਕੋਛੜ ਮੌਂਟੀ ਅਤੇ ਲਵਜੀਤ ਸ਼ਰਮਾ ਆਪਣਾ ਪੁਰਾ-ਪੁਰਾ ਯੋਗਦਾਨ ਤੇ ਸਮਰਥਨ ਦੇ ਰਹੇ ਹਨ।ਜਿਕਰਯੋਗ ਹੈ ਕਿ ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਧਾਰਮਕ ਤੇ ਸਿੱਖੀ ਦੇ ਕਾਰਜ਼ਾਂ ਦੇ ਨਾਲ-ਨਾਲ ਆਪਣੇ ਖ਼ੇਤਰ ਦੇ ਸਮਾਜਕ ਕੰਮਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਸੇਵਾ ਕਰ ਰਹੇ ਹਨ।ਇਸ ਮੌਕੇ ਇੰਦਰਪ੍ਰੀਤ ਸਿੰਘ ਮੌਂਟੀ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਇਸ ਵੇਲੇ ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਨੇ ਆਪਣੇ ਪੈਰ ਪੂਰੀ ਤਰ੍ਹਾਂ ਪਸਾਰੇ ਹੋਏ ਹਨ ਇਸ ਲਈ ਸਾਨੂੰ  ਚੌਕੰਨੇ ਰਹਿਣ ਦੀ  ਜ਼ਰੂਰਤ ਹੈ

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ