ਪੰਜਾਬ

ਵਿਸ਼ੇਸ ਅਧਿਆਪਕ ਆਈ.ਈ.ਆਰ.ਟੀ. ਵਲੋਂ ਖਰੜ ਸਥਿਤ ਮੁੱਖ ਮੰਤਰੀ ਦੀ ਰਹਾਇਸ਼ ਨੂੰ ਜਾਂਦੇ ਰਸਤੇ ਤੇ ਦਿੱਤਾ ਰੋਸ ਧਰਨਾ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | October 22, 2021 09:09 PM


ਸਿੱਖਿਆ ਵਿਭਾਗ ਵਿਚ ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ ਅਧਿਆਪਕ ਆਈ.ਈ.ਆਰ.ਟੀ. ਦੀ ਅਗਵਾਈ ਵਿਚ ਹਸਪਤਾਲ ਰੋਡ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਾਇਸ਼ੀ ਨੂੰ ਜਾਂਦੇ ਤੇ ਰਸਤੇ ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਧਰਨਾ ਦਿੱਤਾ। ਯੂਨੀਅਨ ਦੇ ਪ੍ਰਧਾਨ ਵਰਿੰਦਰ ਵੋਹਰਾ ਸਮੇਤ ਹੋਰ ਆਗੂਆਂ ਨੇ ਦਸਿਆ ਕਿ ਸਾਡੀ ਯੋਗਤਾ ਈ.ਟੀ.ਟੀ ਅਤੇ ਬੀ ਐਡ ਦੇ ਬਰਾਬਰ ਡਿਪਲੋਮਾ ਅਤੇ ਸਪੈਸ਼ਲ ਬੀ.ਐਡ ਹਨ ਪਰ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਅਧੀਨ ਸਾਲ 2005 ਤੋਂ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਏ ਪਿਛਲੇ 16 ਸਾਲਾਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਯੂਨੀਅਨ ਮੰਗ ਕਰ ਰਹੀ ਹੈ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। ਉਹ ਅੱਜ ਸਵੇਰ ਤੋਂ ਮਿਊਸਪਲ ਪਾਰਕ ਖਰੜ ਵਿਖੇ ਇਕੱਠੇ ਹੋਏ ਅਤੇ ਪੁਲਿਸ ਤੇ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ ਜਦੋ ਮੀਟਿੰਗ ਦਾ ਸਮਾਂ ਕੋਈ ਨਹੀਂ ਮਿਲਿਆ ਤਾਂ ਉਨ੍ਹਾਂ ਇੱਥੇ ਆ ਕੇ ਰੋਸ ਪ੍ਰਦਰਸ਼ਨ ਕਰਕੇ ਰੋਸ ਧਰਨਾ ਦਿੱਤਾ। ਪ੍ਰਸ਼ਾਸ਼ਨ ਵਲੋਂ ਪੈਨਲ ਮੀਟਿੰਗ ਸਬੰਧੀ ਪੱਤਰ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਉਸ ਤੋਂ ਬਾਅਦ ਅਗਲੇ ਸੰਘਰਸ਼ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਦੂਸਰੇ ਪਾਸੇ ਖਰੜ ਪ੍ਰਸ਼ਾਸ਼ਨ ਵਲੋਂ ਯੂਨੀਅਨ ਦੇ ਆਗੂਆਂ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਏ.ਜੀ.ਪੰਜਾਬ ਨਾਲ 29 ਅਕਤੂਬਰ ਨੂੰ ਸਵੇਰੇ 11-45 ਵਜੇ ਮੀਟਿੰਗ ਸਬੰਧੀ ਪੱਤਰ ਦਿੱਤਾ ਗਿਆ ਜਿਸ ਤੇ ਧਰਨਾਕਾਰੀਆਂ ਨੇ ਰੋਸ ਧਰਨਾ ਖਤਮ ਕਰ ਦਿੱਤਾ।

 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ