ਟ੍ਰਾਈਸਿਟੀ

ਪੰਜਾਬ ਸਰਕਾਰ ਬਾਰਿਸ਼ ਅਤੇ ਗੜੇਮਾਰੀ ਕਾਰਣ ਤਬਾਹ ਹੋਈਆਂ ਫਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਏ : ਨਰਿੰਦਰ ਰਾਣਾ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | October 24, 2021 07:03 PM

ਖਰੜ - ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਪੰਜਾਬ ਸਰਕਾਰ ਤੋਂ ਖਰੜ ਅਤੇ ਪੁਰੇ ਸੂਬੇ ਅੰਦਰ 2-3 ਦਿਨਾਂ ਤੋਂ ਹੋ ਰਹੀ ਬਾਰਸ਼ ਅਤੇ ਗੜੇਮਾੜੀ ਕਾਰਨ ਤਬਾਹ ਹੋਈਆਂ ਫਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਉਣ ਦੀ ਜੋਰਦਾਰ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਰਾਣਾ ਨੇ ਆਖਿਆ ਕਿ ਪਿੱਛਲੇ ਕਈ ਦਿਨਾਂ ਤੋਂ ਅਚਾਨਕ ਮੌਸਮ ਖਰਾਬ ਹੋਣ ਨਾਲ ਪਏ ਮੀਹ ਅਤੇ ਗੜੇਮਾਰੀ ਨੇ ਕਿਸਾਨਾ ਦੀਆਂ ਫਸਲਾਂ ਤਬਾਹ ਕਰ ਦਿੱਤੀਆਂ ਹਨ। ਹਲਕਾ ਖਰੜ ਦੇ ਬਹੁਤ ਸਾਰੇ ਪਿੰਡਾਂ ਅਤੇ ਪੁਰੇ ਸੂਬੇ ਅੰਦਰ ਫਸਲਾਂ ਖਰਾਬ ਹੋ ਗਈਆਂ ਹਨ । ਉਨਾਂ ਕਿਹਾ ਕਿ ਕਿਸਾਨਾ ਦਾ ਇਸ ਕੁਦਰਤੀ ਆਫਤ ਨੇ ਬਹੁਤ ਨੁਕਸਾਨ ਕੀਤਾ ਹੈ। ਕਿਸਾਨ ਪਹਿਲਾਂ ਹੀ ਕਰਜੇ ਅਤੇ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਉਤੋਂ ਇਸ ਆਫਤ ਨੇ ਕਿਸਾਨਾ ਦਾ ਲੱਕ ਤੋੜ ਦਿੱਤਾ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਜੀ ਨੂੰ ਤੁਰੰਤ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਦੀ ਸਪੈਸ਼ਲ ਗਿਰਦਾਵਰੀ ਦੇ ਹੂਕਮ ਦੇਣੇ ਚਾਹੀਦੇ ਹਨ ਅਤੇ ਵੱਧ ਤੋਂ ਵੱਧ ਮੁਆਵਜਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਹੋਰ ਮਾਰ ਨਾ ਪੈ ਸਕੇ।
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੰਤੋਸ਼ਜਨਕ ਨਹੀਂ ਚੱਲ ਰਹੀ ਹੈ। ਪੰਜਾਬ ਸਰਕਾਰ ਝੋਨੇ ਦੀ ਖਰੀਦ ਵਿੱਚ ਤੇਜੀ ਲਿਆਉਣ ਦੀ ਬਜਾਏ ਢਿੱਲ ਮੱਠ ਤੋਂ ਕੰਮ ਲੈ ਰਹੀ ਹੈ। ਮੰਡੀਆਂ ਵਿੱਚ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਖੁਲੇ ਅਸਮਾਨ ਹੇਠਾਂ ਸੁੱਟਣ ਲਈ ਮਜਬੂਰ ਹੋ ਰਿਹਾ ਹੈ।
ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਤੱਤਪਰ ਹੈ, ਕੇਂਦਰ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ 6, 000 ਰੁਪਏ ਸਲਾਨਾ ਕਿਸਾਨ ਸਨਮਾਨ ਨਿੱਧੀ ਦੇ ਰੂਪ ਵਿੱਚ ਜਮ੍ਹਾਂ ਕਰਵਾ ਰਹੀ ਹੈ। ਯੂਰੀਆ, ਖਾਦਾਂ, ਬੀਜਾਂ ਆਦਿ ਦੀ ਕਮੀ ਨਹੀਂ ਹੋਣ ਦੇ ਰਹੀ ਹੈ। ਜਿੱਥੇ ਕਿਸਾਨਾਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਇਲਾਜ ਦੀ ਸਹੂਲਤ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕੇਂਦਰ ਸਰਕਾਰ ਦੇ ਰਹੀ ਹੈ ਉਥੇ ਹੀ ਕਿਸਾਨ ਚੈਨਲ, ਫਸਲ ਬੀਮਾ, ਆਦਿ ਸਹੂਲਤਾਂ ਵੀ ਦੇਸ਼ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਰਹੀ ਹੈ।
ਉਨਾਂ ਕਿਹਾ ਕਿ ਕਿਸ਼ਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਪਰ ਕਾਂਗਰਸ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨਾਲ ਪੂਰਨ ਕਰਜਾ ਮੁਆਫੀ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਤੇ ਸਾਢੇ ਸਾਲਾਂ ਤੋਂ ਵੱਧ ਸਮੇਂ ਤੋਂ ਕਾਬਜ ਹੈ। ਉਹ ਇਕ ਵਾਰ ਸਿਰਫ ਆਪਣਾ ਮੇਨੀਫੇਸਟੋ ਜਰੂਰ ਦੇਖ ਲਵੇ। ਪੰਜਾਬ ਦੇ ਕਿਸਾਨਾਂ ਦੀ ਨਰਮੇ ਦੀ ਫਸਲ ਦਾ ਗੁਲਾਬੀ ਸੁੰਡੀ ਨੇ ਬਹੁਤ ਨੁਕਸਾਨ ਕਰ ਦਿੱਤਾ ਹੈ ਖੁਦ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਜੀ ਨੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਮੁਆਇਨਾ ਵੀ ਕੀਤਾ ਸੀ ਅਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਕਿਸਾਨ ਇਸ ਵਾਅਦੇ ਦੇ ਵੀ ਪੂਰਨ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਬੇਸ਼ੱਕ ਕੇਂਦਰ ਸਰਕਾਰ ਕਿਸਾਨਾਂ ਲਈ ਪਿਛਲੀਆਂ ਸਰਕਾਰਾਂ ਨਾਲੋਂ ਬਹੁਤ ਕੁਝ ਕਰ ਰਹੀ ਹੈ ਅਤੇ ਦੇਸ਼ ਦੇ ਕਿਸਾਨਾਂ ਦੀ ਆਮਦਨੀ ਨੂੰ ਦੋ-ਗੁਣਾ ਕਰਨ ਲਈ ਯਤਨਸ਼ੀਲ ਹੈ ਇਸੇ ਹੀ ਸਿਲਸਿਲੇ 'ਚ ਖੇਤੀ ਕਾਨੂੰਨ ਲਿਆਂਦੇ ਗਏ ਸਨ ਪਰ ਕਿਸਾਨਾਂ ਨੂੰ ਇਹ ਕਾਨੂੰਨ ਮੰਨਜੂਰ ਨਹੀਂ ਹਨ। ਰਾਣਾ ਨੇ ਕਿਹਾ ਕਿ ਹੁਣ ਖੇਤੀ ਕਾਨੂੰਨਾਂ ਦੇ ਬਾਰੇ ਚੱਲ ਰਹੇ ਰੇੜਕੇ ਨੂੰ ਲੈ ਕੇ ਆਸ ਬੱਝੀ ਹੈ ਕਿ ਇਨ੍ਹਾਂ ਦੇ ਬਹੁਤ ਜਲਦ ਦੀਵਾਲੀ ਦੇ ਨੇੜੇ - ਤੇੜੇ ਹੱਲ ਹੋਣ ਬਾਰੇ ਕੋਈ ਖੁਸ਼ਖਬਰੀ ਮਿਲ ਸਕਦੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ