ਹਰਿਆਣਾ

ਗੁਰਮੀਤ ਰਾਮ ਰਹੀਮ ਦੀ ਪੂਰੀ ਬਾਰੀਕੀ ਨਾਲ ਹੋਵੇ ਪੁੱਛਗਿੱਛ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | October 26, 2021 08:44 PM


ਬਰਗਾੜੀ ਬੇਅਦਬੀ ਕਾਂਡ ਨੇ ਸੰਸਾਰ ਵਿਚ ਵੱਸਦੇ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ ਜਿਸ ਦਾ ਇਨਸਾਫ਼ ਮੰਗਦੇ ਸਿੱਖਾਂ ਨੂੰ ਗੋਲੀਆਂ ਮਾਰਕੇ ਅਨੇਕਾਂ ਜ਼ਖਮੀ ਅਤੇ 2 ਸ਼ਹੀਦ ਕਰ ਦਿੱਤੇ ਸਨ ਪਰ ਇਸ ਕਾਂਡ ਦਾ ਇਨਸਾਫ਼ ਅੱਜ ਵੀ ਸਿਆਸੀ ਘੁੰਮਣਘੇਰੀਆਂ ਵਿਚ ਫਸਿਆ ਹੋਇਆ ਹੈ ਹੁਣ ਤੱਕ ਦੀ ਪੰਜਾਬ ਪੁਲੀਸ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਵਿਚ ਇਸ ਸਾਜ਼ਿਸ਼ ਦੇ ਪਿੱਛੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਹੀ ਹੱਥ ਸਾਹਮਣੇ ਆਇਆ ਹੈ ਹੁਣ ਅਦਾਲਤ ਵਲੋਂ ਉਸਦੇ ਵਰੰਟ ਮਿਲਣ ਤੇ ਸਖ਼ਤੀ ਨਾਲ ਪੁੱਛ ਗਿੱਛ ਹੋਣੀ ਚਾਹੀਦੀ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਇੱਕ ਪ੍ਰੈੱਸਨੋਟ ਰਾਹੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਉਨ੍ਹਾਂ ਕਿਹਾ ਹੈ ਕਿ ਬਰਗਾੜੀ ਕਾਂਡ ਦਾ ਪੂਰਾ ਸੱਚ ਸਾਹਮਣੇ ਲਿਆਉਣ ਲਈ ਗੁਰਮੀਤ ਰਾਮ ਰਹੀਮ ਨੂੰ ਜਾਂਚ ਲਈ ਪੰਜਾਬ ਵਿਚ ਲਿਆਉਣਾ ਬਹੁਤ ਜ਼ਰੂਰੀ ਹੈ ਫਰੀਦਕੋਟ ਅਦਾਲਤ ਨੇ ਬੁਰਜ਼ ਜਵਾਹਰ ਸਿੰਘ ਵਾਲਾ ਤੋਂ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦੀ 63 ਨੰਬਰ ਐਫ ਆਈ ਆਰ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ ਤੇ 29 ਅਕਤੂਬਰ ਤੱਕ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ ਤਾਂ ਬਿਨਾਂ ਦੇਰੀ ਸੌਦਾ ਸਾਧ ਨੂੰ ਪ੍ਰੋਡਕਸ਼ਨ ਵਰੰਟ ਤੇ ਪੰਜਾਬ ਲਿਆਂਦਾ ਜਾਣਾ ਚਾਹੀਦਾ ਹੈ ਤੇ ਬਰੀਕੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ ਕੇ ਸੌਦਾ ਅਸਾਧ ਨੇ ਸਰਵਸਾਂਝੀਵਾਲਤਾ ਦੇ ਉਪਦੇਸ਼ਕ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਵਾ ਕੇ ਬੇਅਦਬੀ ਕਿਉਂ ਕਰਵਾਈ ਸੀ ਇਸ ਬੇਅਦਬੀ ਦੇ ਦੋਸ਼ੀ ਉਸ ਦੇ ਪੈਰੋਕਾਰਾਂ ਨੂੰ ਬਚਾਉਣ ਲਈ ਕਿਸ ਨੇ ਛੱਤਰਛਾਇਆ ਦਿੱਤੀ ਤੇ ਉਸ ਵੇਲੇ ਦੀ ਬਾਦਲ ਸਰਕਾਰ ਦਾ ਇਸ ਘਟਨਾਕ੍ਰਮ ਵਿੱਚ ਕਿੰਨਾ ਹੱਥ ਸੀ ਇਹ ਸਾਰਾ ਕੁਝ ਸਾਹਮਣੇ ਲਿਆਉਣਾ ਚਾਹੀਦਾ ਹੈ ਪੰਜਾਬ ਸਰਕਾਰ ਨੂੰ ਹੁਣ ਕਿਸੇ ਤਰਾਂ ਦਾ ਬਹਾਨਾ ਨਹੀ ਬਣਾਉਣਾ ਚਾਹੀਦਾ ਤੇ ਹਰਿਆਣਾ ਸਰਕਾਰ ਨੂੰ ਕਿਸੇ ਤਰ੍ਹਾਂ ਦੀ ਰੁਕਾਵਟ ਖੜੀ ਨਹੀਂ ਕਰਨੀ ਚਾਹੀਦੀ ਬਰਗਾੜੀ ਬੇਅਦਬੀ ਕਾਂਡ ਦਾ ਸੱਚ ਸੰਸਾਰ ਵਿਚ ਵਸਦੇ ਸ਼ਰਧਾਲੂ ਦੇਖਣਾ ਚਾਹੁੰਦੇ ਹਨ ਜੇਕਰ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ ਤਾਂ ਅੱਗੇ ਤੋਂ ਬੇਅਦਬੀ ਰੋਕਣ ਦੀ ਠੱਲ ਪਾਈ ਜਾ ਸਕਦੀ ਹੈ

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ