ਖੇਡ

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ

ਕੌਮੀ ਮਾਰਗ ਬਿਊਰੋ | October 27, 2021 03:41 PM

ਚੰਡੀਗੜ੍ਹ

ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ 18 (ਲੜਕੇ ਤੇ ਲੜਕੀਆਂ) ਹਰਿਆਣਾ ਵਿਖੇ ਅਗਲੇ ਸਾਲ 5 ਫਰਵਰੀ ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਲਈ ਕਬੱਡੀ (ਲੜਕੇ ਤੇ ਲੜਕੀਆਂ), ਫੁੱਟਬਾਲ (ਲੜਕੇ) ਅਤੇ ਬਾਸਕਟਬਾਲ (ਲੜਕੇ ਤੇ ਲੜਕੀਆਂ) ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਇਸੇ ਤਰ੍ਹਾਂ ਹਾਕੀ (ਲੜਕੇ ਤੇ ਲੜਕੀਆਂ) ਦੇ ਟਰਾਇਲ ਜਲੰਧਰ ਵਿਖੇ ਹੋਣਗੇ। ਖੋ-ਖੋ (ਲੜਕੀਆਂ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਅਤੇ ਹੈਂਡਬਾਲ (ਲੜਕੇ) ਦੇ ਟਰਾਇਲ ਪੀ.ਏ.ਯੂ. ਲੁਧਿਆਣਾ ਵਿਖੇ ਹੋਣਗੇ। ਸਾਰੇ ਟਰਾਇਲ 30 ਅਕਤੂਬਰ ਨੂੰ ਸਵੇਰੇ 11 ਵਜੇ ਹੋਣਗੇ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਜਾਂ ਖਿਡਾਰਨ ਦੀ ਜਨਮ ਮਿਤੀ 01-01-2003 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਉਤੇ ਪਹੁੰਚ ਕੇ ਚੋਣ ਟਰਾਇਲਾਂ ਦਾ ਹਿੱਸਾ ਬਣ ਸਕਦੇ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ