ਖੇਡ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਟੀਮ ਵਾਸਤੇ 10 ਪਹਿਲਵਾਨਾਂ ਦੀ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ (ਲੜਕੇ) ਅੰਡਰ-15 ਸਾਲ ਲਈ ਚੋਣ ਹੋਈ

ਕੌਮੀ ਮਾਰਗ ਬਿਊਰੋ | October 28, 2021 06:24 PM

-

ਬੰਗਾ - ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ  ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿਪ ਫਰੀ ਸਟਾਈਲ (ਲੜਕੇ) ਅੰਡਰ-15 ਸਾਲ 2021 ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਟੀਮ ਵਾਸਤੇ 10 ਪਹਿਲਵਾਨਾਂ ਦੀ ਚੋਣ ਕੀਤੀ ਗਈ ਹੈ। ਇਹਨਾਂ ਪਹਿਲਵਾਨਾਂ ਦੀ ਚੋਣ ਸ੍ਰੀ ਜਰਨੈਲ ਸੋਂਧੀ ਪ੍ਰਧਾਨ ਕੁਸ਼ਤੀ ਐਸ਼ੋਸ਼ੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਸੁਖਦੇਵ ਸਿੰਘ ਰਾਣੂੰ ਸੈਕਟਰੀ, ਸ. ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ  ਅਤੇ ਸ੍ਰੀ ਬਲਬੀਰ ਬੀਰਾ ਸੌਂਧੀ ਰਾਏਪੁਰ ਡੱਬਾ ਕੁਸ਼ਤੀ ਕੋਚ ਦੀ ਨਿਗਰਾਨੀ ਹੇਠ ਹੋਈ। ਇਹ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿਪ ਫਰੀ ਸਟਾਈਲ (ਲੜਕੇ) ਉਮਰ ਵਰਗ 15 ਸਾਲ ਜਿਲ੍ਹਾ ਮਾਨਸਾ ਵਿਖੇ 31 ਅਕਤੂਬਰ 2021 ਦਿਨ ਐਤਵਾਰ ਨੂੰ ਹੋ ਰਹੀ ਹੈ।  
            ਇਸ ਮੌਕੇ ਸ੍ਰੀ ਸੁਖਦੇਵ ਸਿੰਘ ਰਾਣੂੰ ਸੈਕਟਰੀ ਕੁਸ਼ਤੀ ਐਸ਼ੋਸ਼ੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਚੁਣੇ ਪਹਿਲਵਾਨਾਂ ਨੂੰ ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਦਾ ਨਾਮ ਰੋਸ਼ਨ ਕਰਨ ਪ੍ਰੇਰਿਤ ਕੀਤਾ ਅਤੇ ਸਫਲਤਾ ਲਈ ਆਪਣਾ ਅਸ਼ੀਰਵਾਦ ਵੀ ਦਿੱਤਾ। ਉਹਨਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵੱਲੋਂ ਇਲਾਕੇ ਨੌਜਵਾਨਾਂ ਨੂੰ ਫਰੀ ਕੁਸ਼ਤੀ ਟਰੇਨਿੰਗ ਦੇਣ ਦੇ ਕਾਰਜ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕੁਸ਼ਤੀ ਦੀ ਟੀਮ ਲਈ 38 ਕਿਲੋ ਭਾਰ ਵਰਗ ਵਿਚ ਯੁਵਰਾਜ ਪੁੱਤਰ ਦੇਸ ਰਾਜ ਪਿੰਡ ਪੱਲੀ ਝਿੱਕੀ, 41ਕਿਲੋ ਭਾਰ ਵਰਗ ਵਿਚ ਰਹਿਮ ਅਲੀ ਪੁੱਤਰ ਮੱਖਣ ਪਿੰਡ ਹੱਪੋਵਾਲ, 44 ਕਿਲੋਭਾਰ ਵਰਗ ਵਿਚ ਤਨੁਜ ਪੁੱਤਰ ਰਾਕੇਸ਼ ਕੁਮਾਰ ਪਿੰਡ ਮੁਕੰਦਪੁਰ, 48 ਕਿਲੋਭਾਰ ਵਰਗ ਵਿਚ ਗੁਰਪਿੰਦਰ ਸਿੰਘ ਪੁੱਤਰ ਗੁਰਮੇਲ ਰਾਮ ਪਿੰਡ ਹੀਉਂ, 52 ਕਿਲੋ ਭਾਰ ਵਰਗ ਵਿਚ ਯੁਵਰਾਜ ਪੁੱਤਰ ਰਾਜ ਕੁਮਾਰ ਪਿੰਡ ਮਜਾਰੀ, 57 ਕਿਲੋ ਭਾਰ ਵਰਗ ਵਿਚ ਹਰਮਨ ਸਿੰਘ ਪੁੱਤਰ ਜਸਬੀਰ ਸਿੰਘ ਪਿੰਡ ਫਰਾਲਾ, 62 ਕਿਲੋ ਭਾਰ ਵਰਗ ਵਿਚ ਲਾਲ ਹੁਸੈਨ ਪੁੱਤਰ ਰੋਸ਼ਨ ਦੀਨ ਪਿੰਡ ਹੱਪੋਵਾਲ, 68 ਕਿਲੋ ਭਾਰ ਵਰਗ ਵਿਚ ਪ੍ਰਿੰਸ ਬਸਰਾ ਪੁੱਤਰ ਅਵਤਾਰ ਚੰਦ ਪਿੰਡ ਮੁੰਨਾ, 75 ਕਿਲੋ ਭਾਰ ਵਰਗ ਵਿਚ ਗੁਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਸਾਧਪੁਰ, 85 ਕਿਲੋ ਭਾਰ ਵਰਗ ਵਿਚ ਗੁਰਸਹਿਜਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਪਿੰਡ ਕੰਗਰੌੜ ਦੀ ਚੋਣ ਕੀਤੀ ਗਈ ਹੈ।  ਇਹਨਾਂ ਟਰਾਇਲਾਂ ਵਿਚ ਚੁਣੇ ਇਹਨਾਂ 10 ਪਹਿਲਵਾਨਾਂ ਨੇ ਵਧੀਆ ਤਕਨੀਕ ਨਾਲ ਕੁਸ਼ਤੀ ਖੇਡ ਕੇ ਜ਼ਿਲ੍ਹਾ ਪੱਧਰੀ ਕੁਸ਼ਤੀ ਟੀਮ ਵਿਚ ਆਪਣਾ ਸਥਾਨ ਪੱਕਾ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਲੱਬ ਦਾ ਨਾਮ ਰੋਸ਼ਨ ਕੀਤਾ ਹੈ। ਪੰਜਾਬ ਸਟੇਟ ਕੁਸ਼ਤੀ ਚੈਪੀਅਨਸ਼ਿੱਪ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਹ ਕੁਸ਼ਤੀ ਟੀਮ ਸ੍ਰੀ ਬਲਬੀਰ ਸੌਂਧੀ ਕੁਸ਼ਤੀ ਕੋਚ ਦੀ ਨਿਗਰਾਨੀ ਹੇਠ  ਭੇਜੀ ਜਾ ਰਹੀ ਹੈ। ਵਰਨਣਯੋਗ ਹੈ ਕਿ ਜ਼ਿਲ੍ਹਾ ਪੱਧਰੀ ਇਸ ਕੁਸ਼ਤੀ ਟੀਮ ਵਿਚ ਅੱਠ ਪਹਿਲਵਾਨ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਅਤੇ ਦੋ ਪਹਿਲਵਾਨ ਫਰਾਲਾ ਕੁਸ਼ਤੀ ਅਖਾੜੇ ਦੇ ਚੁਣੇ ਗਏ ਹਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ