ਟ੍ਰਾਈਸਿਟੀ

ਬਸਪਾ ਚੰਡੀਗੜ੍ਹ ਦੀ ਟੀਮ ਨੂੰ ਜਿੱਤ ਹਾਸਿਲ ਕਰਨ ਦਾ ਭਰੋਸਾ ਹਾਜ਼ਰ ਲੋਕਾਂ ਨੇ ਦਿਵਾਇਆ

ਕੌਮੀ ਮਾਰਗ ਬਿਊਰੋ | October 31, 2021 09:40 PM

ਬਹੁਜਨ ਸਮਾਜ ਪਾਰਟੀ, ਚੰਡੀਗੜ੍ਹ ਵੱਲੋਂ ਭਾਸਕਰ ਕਲੋਨੀ, ਸੈਕਟਰ 25, ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ  ਰਜਿੰਦਰ ਉਰਫ (ਨੀਤੂ), ਊਸ਼ਾ , ਰਾਜਵੀਰ ਅਤੇ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਨੂੰ ਬਸਪਾ ਚੰਡੀਗੜ੍ਹ ਦੇ ਸੂਬਾ ਇੰਚਾਰਜ ਸੁਖਦੇਵ ਸਿੰਘ ਸੋਨੂੰ, ਸੂਬਾ ਪ੍ਰਧਾਨ ਜੀ ਐਸ ਕੰਬੋਜ, ਬਸਪਾ ਚੰਡੀਗੜ੍ਹ ਦੇ ਲੋਕ ਸਭਾ ਇੰਚਾਰਜ ਬ੍ਰਿਜਪਾਲ ਅਤੇ ਮੀਤ ਪ੍ਰਧਾਨ ਗਿਰਵਰ ਸਿੰਘ ਨੇ ਜੁਆਇੰਨ ਕਰਵਾਇਆ  ਗਿਆ । ਇਸ ਮੌਕੇ ਸਿਰੋਮਨੀ ਅਕਾਲੀ ਦਲ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਸਰਦਾਰ ਹਰਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਬਸਪਾ ਚੰਡੀਗੜ੍ਹ ਦੇ ਵਾਰਡ ਨੰਬਰ 19 ਦੇ ਪ੍ਰਧਾਨ ਸੋਨੂੰ ਗਹਿਲੋਤ ਅਤੇ ਪਾਰਟੀ ਵਰਕਰਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਪ੍ਰੋਗਰਾਮ ਵਿਚ ਭਾਸਕਰ ਕਾਲੋਨੀ, ਸੈਕਟਰ 25, ਚੰਡੀਗੜ੍ਹ ਦੇ ਲੋਕਾਂ ਨੇ ਬਸਪਾ ਚੰਡੀਗੜ੍ਹ ਦੀ ਟੀਮ ਨੂੰ ਇਸ ਵਾਰਡ ਤੋਂ ਜਿੱਤ ਹਾਸਿਲ ਕਰਨ ਦਾ ਭਰੋਸਾ ਦਿਲਾਆ । ਅੰਤ ਵਿੱਚ ਬਸਪਾ ਸੂਬਾ ਇੰਚਾਰਜ ਸੁਖਦੇਵ ਸਿੰਘ ਅਤੇ ਬਸਪਾ ਦੇ ਸੂਬਾ ਪ੍ਰਧਾਨ ਜੀ ਐਸ ਕੰਬੋਜ ਨੇ ਆਏ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। 

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ