ਖੇਡ

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ

ਕੌਮੀ ਮਾਰਗ ਬਿਊਰੋ | November 01, 2021 05:29 PM

ਪਟਿਆਲਾ :
ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਇੱਥੇ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ 'ਚ ਪੁੱਜੇ। ਉਨ੍ਹਾਂ ਨੇ ਇਸ ਮੌਕੇ ਸ. ਕੌਰ ਸਿੰਘ, ਜੋਕਿ ਪਦਮਸ੍ਰੀ, ਅਰਜੁਨ ਅਵਾਰਡ ਅਤੇ ਵਿਸ਼ਿਸਟ ਸੈਨਾ ਮੈਡਲ ਨਾਲ ਸਨਮਾਨਤ, ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ ਅਤੇ ਸਰੀਰਕ ਪੱਖੋਂ ਠੀਕ ਨਾ ਹੋਣ ਕਾਰਨ ਇਲਾਜ ਅਧੀਨ ਹਨ, ਦਾ ਹਾਲ-ਚਾਲ ਜਾਣਿਆ। ਜਿਕਰਯੋਗ ਹੈ ਕਿ ਸ. ਕੌਰ ਸਿੰਘ 1982 ਏਸ਼ੀਅਨ ਗੇਮਜ ਗੋਲਡ, ਏਸ਼ੀਅਨ ਚੈਂਪੀਅਨਸ਼ਿਪ ਦੇ ਸੋਨ ਤਮਗਾ ਜੇਤੂ ਮੁਕੇਬਾਜ ਹਨ।
ਖੇਡਾਂ ਤੇ ਯੁਵਕ ਭਲਾਈ, ਉਚੇਰੀ ਸਿੱਖਿਆ ਤੇ ਭਾਸ਼ਾ, ਸਕੂਲ ਸਿੱਖਿਆ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਪੰਜਾਬ ਸਰਕਾਰ ਸ. ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।
ਸ. ਪਰਗਟ ਸਿੰਘ ਨੇ ਸ. ਕੌਰ ਸਿੰਘ ਨਾਲ 1996 ਉਲੰਪਿਕ ਖੇਡਾਂ ਦੇ ਸਮੇਂ ਦੀਆਂ ਆਪਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸ. ਕੌਰ ਸਿੰਘ ਦੀ ਸੁਪਤਨੀ ਬਲਜੀਤ ਕੌਰ ਨਾਲ ਵੀ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਜਿਹੇ ਮਾਣਮੱਤੇ ਤੇ ਚਾਨਣ ਮੁਨਾਰੇ ਖਿਡਾਰੀਆਂ ਦੇ ਸਦਾ ਨਾਲ ਹੈ।
ਖੇਡ ਮੰਤਰੀ ਨੇ ਸ. ਕੌਰ ਸਿੰਘ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਦੇ ਮੈਂਬਰ, ਡਾ. ਹਰਸ਼ਵਰਧਨ ਖੁਰਾਣਾ, ਡਾ. ਇੰਦਰਜੀਤ ਕੌਰ ਤੇ ਡਾ. ਐਮ.ਐਸ. ਆਹਲੂਵਾਲੀਆ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਸ. ਕੌਰ ਸਿੰਘ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਪਟਿਆਲਾ ਐਸ.ਪੀ. ਸਿਟੀ ਸ. ਹਰਪਾਲ ਸਿੰਘ, ਜੋ ਕਿ ਖ਼ੁਦ ਮੁੱਕੇਬਾਜੀ ਦੇ ਕੌਮਾਂਤਰੀ ਖਿਡਾਰੀ ਹਨ, ਨੂੰ ਵਿਸ਼ੇਸ਼ ਤੌਰ 'ਤੇ ਸ. ਕੌਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਖਿਆਲ ਰੱਖਣ ਲਈ ਆਖਿਆ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ