ਖੇਡ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 11, 2021 07:07 PM



ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਚੈਂਪੀਅਨਸ਼ਿਪ ’ਚ ਚਾਂਦੀ ਦੇ ਤਗਮੇ ਜਿੱਤੇ।

ਇਸ ਮੌਕੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬਾਕਸਿੰਗ ਐਸੋਸੀਏਸ਼ਨ ਵਲੋਂ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਕਰਵਾਈ ਸਬ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ’ਚ ਸਕੂਲ ਦੇ 9ਵੀਂ ਕਲਾਸ ਦੇ ਵਿਦਿਆਰਥੀਆਂ ਸਵਰੂਪ ਸਿੰਘ ਅਤੇ ਵਰੁਣ ਸ਼ਰਮਾ ਨੇ ਹਿੱਸਾ ਲੈਂਦਿਆਂ 1‐1 ਚਾਂਦੀ ਦਾ ਤਮਗਾ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਵਰੂਪ ਸਿੰਘ ਨੇ 64 ਕਿਲੋ ਭਾਰ ਵਰਗ ਅਤੇ ਵਰੁਣ ਸ਼ਰਮਾ ਨੇ 55 ਕਿਲੋ ਭਾਰ ਵਰਗ ’ਚ ਉਕਤ ਤਮਗੇ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ।

ਉਪਰੋਕਤ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰ. ਸ: ਗਿੱਲ ਨੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ. ਪੀ. ਈ. ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ