ਟ੍ਰਾਈਸਿਟੀ

ਸੁਖਬੀਰ ਬਾਦਲ ਵੱਲੋਂ ਮਿਉਂਸਪਲ ਕਾਰਪੋਰੇਸ਼ਨ, ਚੰਡੀਗੜ੍ਹ ਦੀ ਚੋਣ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ

ਕੌਮੀ ਮਾਰਗ ਬਿਊਰੋ | November 13, 2021 07:12 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ ਬੁਟੇਰਲਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਰ ਦੀ ਹੋਣ ਜਾ ਰਹੀ ਚੋਣ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੁੂਚੀ ਜਾਰੀ ਕਰ ਦਿੱਤੀ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੁੁਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ 30 ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਸ. ਹਰਦੀਪ ਸਿੰਘ ਬੁਟੇਰਲਾ,  ਵਾਰਡ ਨੰ 1 ਤੋਂ ਬੀਬੀ ਰਣਦੀਪ ਕੌਰ ਪਤਨੀ ਸ. ਗੁਰਪ੍ਰੀਤ ਸਿੰਘ, ਵਾਰਡ ਨੰ 2 ਤੋਂ ਸ਼੍ਰੀ ਸੁਨੀਲ ਰਾਠੀ, ਵਾਰਡ ਨੰ 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਸ. ਅਵਤਾਰ ਸਿੰਘ, ਵਾਰਡ ਨੰ 6 ਤੋਂ ਬੀਬੀ ਕਰਮਜੀਤ ਕੌਰ ਪਤਨੀ ਸ.ਸੁਰਜੀਤ ਸਿੰਘ ਰਾਜਾ ਪ੍ਰਧਾਨ ਐਸ.ਸੀ ਵਿੰਗ, ਵਾਰਡ ਨੰ 14 ਤੋਂ ਸ.ਕੁਲਦੀਪ ਸਿੰਘ, ਵਾਰਡ ਨੰ 25 ਤੋਂ ਸ. ਗੁਰਪ੍ਰੀਤ ਸਿੰਘ , ਵਾਰਡ ਨੰ 27 ਤੋਂ ਸ. ਜਬਰਜੰਗ ਸਿੰਘ ਅਤੇ ਵਾਰਡ ਨੰ 32 ਤੋਂ ਸ. ਪਰਜਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਵੱਖਰਾ ਚੋਣ ਦਫਤਰ ਖੋਲਿਆ ਜਾ ਰਿਹਾ ਹੈ ਅਤੇ ਇਸ ਚੋਣ ਦਫਤਰ ਦੇ ਇੰਚਾਰਜ ਚੰਡੀਗੜ੍ਹ ਇਕਾਈ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਸ. ਚਰਨਜੀਤ ਸਿੰਘ ਵਿੱਲੀ ਹੋਣਗੇ ਜਿਹੜੇ ਪਾਰਟੀ ਉਮੀਦਵਾਰਾਂ ਨਾਲ ਤਾਲਮੇਲ ਕਰਨਗੇ। 

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ