ਧਰਮ

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 14, 2021 06:20 PM
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਨੇ ਸਰਵਣ ਕਰਵਾਇਆ। 
ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜਿਆਂ ਨੂੰ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। 
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ