ਟ੍ਰਾਈਸਿਟੀ

ਹੋਲੀ ਬੇਸਿਲ ਮੈਡੀਕਲੀਨਿਕ ਖਰੜ ਵਿਖੇ ਡਾਇਬੀਟੀਜ਼ ਈਕੋਸਿਸਟਮ ਲਾਂਚ ਕੀਤਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | November 15, 2021 08:43 PM


ਖਰੜ, ਹੋਲੀ ਬੇਸਿਲ ਮੈਡੀਕਲੀਨਿਕ ਖਰੜ ਵਿਖੇ ਆਪਣੀ ਕਿਸਮ ਦਾ ਪਹਿਲਾਂ ਡਾਇਬੀਟੀਜ਼ ਈਕੋਸਿਸਟਮ ਲਾਂਚ ਕੀਤਾ ਗਿਆ। ਮੈਡੀਕਲੀਨਿਕ ਦੇ ਡਾਇਰੈਕਟਰ ਡਾ.ਸਚਿਨ ਵਰਮਾ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਡਾਇਬਟੀਜ਼ ਈਕੋਸਿਸਟਮ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਲਈ ਅਜਿਹੀਆਂ ਬਹੁਤ ਸਾਰੀਆਂ ਐਪਾਂ ਹਨ ਪਰ ਜੇਕਰ ਮਰੀਜ਼ ਫਿਜ਼ੀਕਲ ਕਲੀਨਿਕ ਵਿਚ ਚੈਕਅੱਪ ਕਰਵਾਉਣਾ ਚਾਹੁੰਦਾ ਹਾਂ ਤਾਂ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੋਲੀ ਬੇਸਿਲ ਮੈਡੀਕਲੀਨਿਕ ਆਪਣੀ ਐਪ ਦੇ ਨਾਲ ਨਾਲ ਨਾਲ ਮਰੀਜ਼ਾਂ ਲਈ ਸਰੀਰਕ ਤੌਰ ਤੇ ਵੀ ਚੈਕਅੱਪ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਅਜੈ ਦਵੇਸਰ ਨੇ ਕਿਹਾ ਕਿ ਈਕੋ ਸਿਸਟਮ ਦੇ ਰਾਹੀ ਮਰੀਜ਼ ਸ਼ੂਗਰ ਤੋਂ ਛੁਟਕਾਰਾ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ੂਗਰ ਮਹਾਂਮਾਰੀ ਦੇ ਅੰਕੜੇ ਦੱਸਦੇ ਹਨ ਕਿ ਆਉਣ ਸਮੇ ਵਿਚ ਭਾਰਤ ਵਿਚ ਸ਼ੂਗਰ ਦੇ ਸਭ ਤੋਂ ਵੱਧ ਮਰੀਜ਼ ਹੋਣਗੇ ਪਰ ਜੇਕਰ ਲੋਕ ਇਸ ਨਾਲ ਜੁੜ ਜਾਣ ਤਾਂ ਉਨ੍ਹਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦਸਿਆ ਕਿ ਹੋਲੀ ਬੇਸਿਲ ਕਲੀਨਿਕ ਖਰੜ ਅਤੇ ਮਾਤ੍ਰਾ ਆਰਟੀਫੀਸ਼ੀਅਲ ਇੰਟੈਲੀਜੈਸ ਕੰਪਨੀ ਦਾ ਸਾਂਝਾ ਪ੍ਰੋਜੈਕਟ ਹੈ ਜਿਸ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਮੌਕੇ ਡਾ. ਰਜਨੀਸ਼, ਮੇਘਾ ਜੋਸੀ, ਪੂਜਾ, ਸਾਨਵੀ ਗੁਪਤਾ, ਡਾ. ਸੰਤੋਸ਼ ਸਮੇਤ ਹੋਰ ਮੈਂਬਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ