ਧਰਮ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੱਣ ਦੇ ਫੈਸਲੇ ਨਾਲ ਦੁਨੀਆਂ ਭਰ ਵਿਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਵਿਚ ਖੁਸ਼ੀ ਦੀ ਲਹਿਰ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 16, 2021 06:22 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਦੁਨੀਆਂ ਭਰ ਵਿਚ ਬੈਠੀ ਨਾਨਕ ਨਾਮ ਲੇਵਾ ਸੰਗਤ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਅੱਜ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਜਦੋਂ ਇਹ ਐਲਾਨ ਕੀਤਾ ਗਿਆ ਕਿ ਭਲਕੇ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਤਾਂ ਇਸ ਨਾਲ ਗੁਰੂ ਸਾਹਿਬ ਦੇ ਮਹਾਨ ਅਸਥਾਨ ਦੇ ਦਰਸ਼ਨ ਦੀਦਾਰਿਆਂ ਵਾਸਤੇ ਤੜਪ ਰਹੀ ਲੋਕਾਈ ਨੁੰ ਬੇਹੱਦ ਸਕੂਨ ਮਿਲਿਆ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਰਾਹਤ ਹੈ ਤੇ ਇਸ ਸਦਕਾ ਦੇਸ਼ ਤੇ ਦੁਨੀਆ ਭਰ ਦੇ ਸਿੱਖ ਜੋ ਭਾਰਤ ਆਉਂਦੇ ਹਨ, ਉਹ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਰਾਹਤ ਹੈ ਤੇ ਖੁਸ਼ਖਬਰੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਉਹ ਉਹਨਾਂ ਸਾਰੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਉਹਨਾਂ ਸਾਰੀਆਂ ਸੰਸਥਾਵਾਂ ਤੇ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਇਹ ਲਾਂਘਾ ਮੁੜ ਖੁਲ੍ਹੱਵਾਉਣ ਲਈ ਯਤਨ ਕੀਤੇ ਤੇ ਆਵਾਜ਼ ਬੁਲੰਦ ਕੀਤੀ।
ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਇਲਾਵਾ ਹੋਰ ਖੁਸ਼ੀ ਦੀ ਗੱਲ ਕੀ ਹੋ ਸਕਦੀ ਹੈ ਤੇ ਹੋਰ ਸਿੱਖ ਕੀ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਸਮੁੱਚੀ ਸੰਗਤ ਨੂੰ ਇਹ ਲਾਂਘਾ ਖੁਲ੍ਹੱਣ ਤੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਦੇ ਸਬੱਬ ਬਣਨ ਦੀਆਂ ਬਹੁਤ ਬਹੁਤ ਵਧਾਈਆਂ ਦਿੰਦੇ ਹਨ ਤੇ ਆਸ ਕਰਦੇ ਹਨ ਕਿ ਹੁਣ ਸੰਗਤ ਵੱਧ ਤੋਂ ਵੱਧ ਗਿਣਤੀ ਵਿਚ ਇਸ ਫੈਸਲੇ ਦੀ ਬਦੌਲਤ ਗੁਰੂ ਸਾਹਿਬ ਦੇ ਪਵਿੱਤਰ ਸਥਾਨ ਦੇ ਦਰਸ਼ਨ ਕਰ ਸਕੇਗੀ।

 

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ