ਹਰਿਆਣਾ

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦਾ ਜੇ ਸੱਚਮੁੱਚ ਭਲਾ ਚਾਹੁੰਦੇ ਹੈ ਤਾਂ ਕਬਜ਼ਾ ਛੱਡੇ ਬਾਦਲ ਪਰਿਵਾਰ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | November 17, 2021 06:53 PM


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100ਸਾਲਾ ਸਮਾਗਮ ਉੱਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਪੰਥ ਕੋਲੋਂ ਮੁਆਫੀ ਮੰਗਦਿਆਂ ਕਿਹਾ ਕੇ ਮੇਰੀਆਂ ਗਲਤੀਆਂ ਦਾ ਸ਼੍ਰੋਮਣੀ ਅਕਾਲੀ ਦਲ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਬਦਲਾ ਨਾ ਲਿਆ ਜਾਵੇ ਇਹ ਪੰਥ ਦੀਆਂ ਜਥੇਬੰਦੀਆਂ ਨੇ ਤੇ ਸਾਰਾ ਪੰਥ ਇਨ੍ਹਾਂ ਦਾ ਸਹਿਯੋਗ ਦੇਵੇ ਸੁਖਬੀਰ ਸਿੰਘ ਬਾਦਲ ਦੀ ਇਸ ਟਿੱਪਣੀ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਦੀ ਇਸ ਟਿੱਪਣੀ ਤੇ ਆਪਣਾ ਪ੍ਰਤੀਕਰਮ ਮੀਡੀਆ ਨੂੰ ਇੱਕ ਪ੍ਰੈਸਨੋਟ ਜਾਰੀ ਕਰਕੇ ਸੰਗਤਾਂ ਨਾਲ ‍ਸਾਂਝਾ ਕੀਤਾ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਬਿਨਾਂ ਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਹਨ ਜੋ ਸਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਕਰਕੇ ਇਹ ਸੰਸਥਾਵਾਂ ਹੋਂਦ ਵਿੱਚ ਲਿਆਂਦੀਆਂ ਸਨ ਜਿਨ੍ਹਾਂ ਨੇ ਸਮੇਂ ਸਮੇਂ ਸਿੱਖ ਪੰਥ ਦੀ ਅਗਵਾਈ ਕੀਤੀ ਅਤੇ ਪੰਥ ਦਾ ਸੁਚੱਜਾ ਮਾਰਗ ਦਰਸ਼ਨ ਕੀਤਾ ਪਰ ਬਦਕਿਸਮਤੀ ਜਦੋਂ ਦੋਵੇਂ ਸੰਸਥਾਵਾਂ ਬਾਦਲ ਪਰਿਵਾਰ ਦੇ ਕਬਜ਼ੇ ਵਿੱਚ ਆ ਗਈਆਂ ਤਾਂ ਬਾਦਲ ਪਰਿਵਾਰ ਨੇ ਸਿੱਖ ਮਰਿਆਦਾ ਰਵਾਇਤਾਂ ਨੂੰ ਛਿੱਕੇ ਟੰਗਦਿਆਂ ਇਨ੍ਹਾਂ ਮਹਾਨ ਸੰਸਥਾਵਾਂ ਦਾ ਪਤਨ ਕਰ ਦਿੱਤਾ ਇਨ੍ਹਾਂ ਮਹਾਨ ਸੰਸਥਾਵਾਂ ਨੂੰ ਆਪਣੀ ਜੱਦੀ ਜਗੀਰ ਬਣਾ ਲਿਆ ਅਤੇ ਰਖੇਲਾਂ ਦੀ ਤਰ੍ਹਾਂ ਵਰਤਣਾ ਸ਼ੁਰੂ ਕਰ ਦਿੱਤਾ ਜਿਸ ਕਰਕੇ ਪੰਥ ਦਰਦੀ ਲੋਕ ਇਨ੍ਹਾਂ ਲਗਾਤਾਰ ਇਨਾਂ ਸੰਸਥਾਵਾਂ ਤੋਂ ਦੂਰ ਹੋ ਰਹੇ ਹਨ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਜੇਕਰ ਬਾਦਲ ਪਰਿਵਾਰ ਸਚਮੁੱਚ ਭਲਾ ਚਾਹੁੰਦਾ ਹੈ ਤਾਂ ਕਿਸੇ ਯੋਗ ਸਿੱਖ ਨੂੰ ਇਨਾਂ ਸੰਸਥਾਵਾਂ ਦੀ ਅਗਵਾਈ ਸੌਂਪਕੇ ਆਪਣਾ ਕਬਜ਼ਾ ਛੱਡ ਪਰੇ ਹੋ ਜਾਵੇ ਜਿਸ ਕਰਕੇ ਹਰ ਸਿੱਖ ਇਨ੍ਹਾਂ ਸੰਸਥਾਵਾਂ ਦਾ ਤਨ ਮਨ ਧਨ ਨਾਲ ਪੂਰਾ ਸਮਰਥਨ ਕਰੇਗਾ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲ ਪਰਿਵਾਰ ਨੂੰ ਕੀ ਕੋਈ ਯੋਗ ਵਿਅਕਤੀ ਨਜ਼ਰ ਨਹੀਂ ਆਉਂਦਾ ਜਿਸ ਕਰਕੇ ਆਪ ਹੀ ਕਬਜ਼ਾ ਕਰੀ ਬੈਠੇ ਹਨ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਜੇਕਰ ਗੁਰਮੁਖ ਹੱਥਾਂ ਵਿੱਚ ਸੌਂਪੀ ਜਾਵੇ ਤਾਂ ਇਨ੍ਹਾਂ ਸੰਸਥਾਵਾਂ ਦਾ ਵੱਕਾਰ ਵੀ ਬਹਾਲ ਹੋ ਸਕਦਾ ਹੈ ਜੇਕਰ ਸੁਖਬੀਰ ਸਿੰਘ ਬਾਦਲ ਭਾਵੁੱਕ ਗੱਲਾਂ ਨਾਲ ਸਿੱਖਾਂ ਨੂੰ ਭਰਮਾ ਕੇ ਸੱਤਾ ਦੀ ਕੁਰਸੀ ਹਥਿਆਉਣਾਂ ਚਹੁੰਦਾ ਹੈ ਤਾਂ ਉਸਦਾ ਇਹ ਸੁਪਨਾ ਹੁਣ ਕਦੇ ਪੂਰਾ ਨਹੀ ਹੋਵੇਗਾ

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ