ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 19, 2021 09:09 PM
 

ਅੰਮ੍ਰਿਤਸਰ 
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਧਰਮਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਹਰਪਾਲ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ