ਹਰਿਆਣਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਦਾ"ਮਹਾਨ ਸ਼ਹੀਦੀ ਸਮਾਗਮ" ਮਨਾਇਆ ਗਿਆ

ਕੌਮੀ ਮਾਰਗ ਬਿਊਰੋ | November 24, 2021 07:21 PM


 ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ ਸ਼ਹੀਦੀ ਸਮਾਗਮ 'ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ' ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਝੀਵਰਹੇੜੀ ਜ਼ਿਲ੍ਹਾ ਯਮੁਨਾਨਗਰ ਹਰਿਆਣਾ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ ਜਿਸ ਵਿੱਚ ਮਹਾਨ ਨਗਰ ਕੀਰਤਨ, ਅੰਮ੍ਰਿਤ ਸੰਚਾਰ, ਕਥਾ ਕੀਰਤਨ ਦਰਬਾਰ ਕੀਤਾ ਗਿਆ ਇਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋਣਾ ਕੀਤਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਰਾਗੀ ਜਥਾ ਭਾਈ ਗੁਰਸੇਵਕ ਸਿੰਘ ਰੰਗੀਲਾ ਭਾਈ ਰਣਧੀਰ ਸਿੰਘ ਦਕੋਹਾ, ਬੀਬੀ ਅੰਮ੍ਰਿਤ ਕੌਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੀਕਾ, ਢਾਡੀ ਜੱਥਾ ਰਣਜੀਤ ਸਿੰਘ ਮੌੜ ਮੰਡੀ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਨਿੰਮਨਾਬਾਦ, ਮੈਂਬਰ ਨਿਸ਼ਾਨ ਸਿੰਘ ਬੜਤੋਲੀ, ਮੈਂਬਰ ਗੁਰਪ੍ਰਸਾਦ ਸਿੰਘ ਫ਼ਰੀਦਾਬਾਦ, ਮੈਂਬਰ ਬੀਬੀ ਬਲਜ਼ਿੰਦਰ ਕੌਰ ਖਾਲਸਾ, ਮੈਂਬਰ ਪਲਵਿੰਦਰ ਸਿੰਘ ਬੋੜਸ਼ਾਮ, ਬਾਬਾ ਦਿਲਬਾਗ ਸਿੰਘ ਕਾਰ ਸੇਵਾ, ਸਕੱਤਰ ਸਰਬਜੀਤ ਸਿੰਘ ਮੈਨੇਜ਼ਰ ਸਮਸ਼ੇਰ ਸਿੰਘ, ਮੁੱਖ ਗ੍ਰੰਥੀ ਮਨਜੀਤ ਸਿੰਘ, ਸੰਮਤੀ ਮੈਂਬਰ ਲਖਵਿੰਦਰ ਸਿੰਘ ਸਤਗੋਲੀ, ਗੁਰਦੀਪ ਸਿੰਘ ਹੜਤਾਨ, ਮਨਜ਼ੂਰ ਸਿੰਘ ਖੇੜਕੀ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਬਰ, ਪ੍ਰਿਤਪਾਲ ਸਿੰਘ ਆਹਲੂਵਾਲੀਆ, ਭੁਪਿੰਦਰ ਸਿੰਘ ਲਾਡੀ ਪ੍ਰਧਾਨ ਅਤੇ ਹਜ਼ਾਰਾ ਸਿੰਘ ਸਾਬਕਾ ਪ੍ਰਧਾਨ ਵੀ ਹਾਜ਼ਰ ਸਨ ਵੱਖ ਵੱਖ ਚੈਨਲਾਂ ਤੇ ਲਾਇਵ ਟੈਲੀਕਾਸਟ ਕੀਤਾ ਗਿਆ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਥੇਦਾਰ ਦਾਦੂਵਾਲ ਜੀ ਮੈਂਬਰ ਸਹਿਬਾਨਾਂ ਅਤੇ ਆਏ ਜੱਥਿਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ