ਸੰਸਾਰ

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦੀ ਮਾਡਲਿੰਗ ਕੀਤੇ ਜਾਣ ਤੇ ਪੜਤਾਲ ਜਾਰੀ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | November 30, 2021 07:05 PM

ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦੀ ਮਾਡਲਿੰਗ ਕੀਤੇ ਜਾਣ ਤੇ ਪੜਤਾਲ ਜਾਰੀ ਹੈ।ਲਾਹੌਰ ਦੇ ਮੰਨਤ ਗਰੁਪ ਵਲੋ ਇਕ ਮਾਡਲ ਕੋਲੋ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਾਡਲਿੰਗ ਕਰਵਾਈ ਸੀ ਜਿਸ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ।ਦਸਣਯੋਗ ਹੈ ਕਿ ਮਾਡਲ ਨੇ ਸਿੱਖ ਭਾਵਨਾਵਾਂ ਤੋ ਉਲਟ ਜਾ ਕੇ ਗੁਰਦਵਾਰਾ ਸਾਹਿਬ ਦੀ ਹਦੂਦ ਅੰਦਰ ਲੰਗੇ ਸਿਰ ਮਾਡਲਿੰਗ ਕੀਤੀ ਹੈ।ਜਿਸ ਤੋ ਬਾਅਦ ਪਾਕਿਸਤਾਨ ਸਮੇਤ ਦੁਨੀਆਂ ਭਰ ਦੇ ਸਿੱਖਾਂ ਦੇ ਮਨਾ ਵਿਚ ਰੋਸ ਦੀ ਭਾਵਨਾ ਹੈ। ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਦਿਆਂ ਮੁੱਖ ਮੰਤਰੀ ਪੰਜਾਬ ਜਨਾਬ ਉਸਮਾਨ ਬੁਜਦਾਰ ਨੇ ਇਸ ਘਟਨਾਂ ਦੇ ਜਿੰਮੇਵਾਰ ਵਿਅਕਤੀਆਂ ਦ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਜਨਾਬ ਬੁਜਦਾਰ ਨੇ ਆਪਣੇ ਇਕ ਬਿਆਨ ਵਿਚ ਕਿਹਾ ਕਿ ਮਾਡਲਿੰਗ ਦੀ ਇਜਾਜਤ ਦੇਣ ਵਾਲੇ ਸਟਾਫ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਪਾਕਿਤਸਨ ਵਿਚ ਘਟ ਗਿਣਤੀਆਂ ਦਾ ਮਾਨ ਸਤਿਕਾਰ ਹਰ ਹੀਲੇ ਬਰਕਾਰਾ ਰਖਿਆ ਜਾਵੇਗਾ। ਜਨਾਬ ਬੁਜਦਾਰ ਨੇ ਕਿਹਾ ਕਿ ਉਨਾਂ ਨੁੰ ਦੁਖ ਹੈ ਕਿ ਇਸ ਘਟਨਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਵਿਖ ਵਿਚ ਅਜਿਹਾ ਨਾ ਹੋਵੇ ਉਸ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਘਟਨਾਂ ਦੀ ਪੜਤਾਲ ਕਰਕੇ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ