ਨੈਸ਼ਨਲ

ਕੰਗਣਾ ਰਣੌਤ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕੀ ਹੈ: ਪਰਮਜੀਤ ਸਿੰਘ ਬਜਾਜ

ਡਾ. ਸੁਖਰਾਜ ਸਿੰਘ /ਕੌਮੀ ਮਾਰਗ ਬਿਊਰੋ | November 30, 2021 07:09 PM

ਨਵੀਂ ਦਿੱਲੀ- ਇਥੇ ਦੀ ਸੁਹਿਰਦ ਸੰਸਥਾ ਮਨੁੱਖਤਾ ਭਲਾਈ ਮਿਸ਼ਨ ਦੇ ਸੀਨੀਆਰ ਆਗੂ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ ਬਜਾਜ ਨੇ
ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਣਾ ਰਣੌਤ ਦੇ ਵਿਵਾਦਤ ਬਿਆਨ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਨੂੰ ਕਿਸਾਨੀ ਫ਼ਿਬੋਮੀਆਂ ਹੋ ਗਿਆ ਹੈ ਅਤੇ ਉਹ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕੀ ਹੈ, ਇਸ ਲਈ ਉਸ ਦੇ ਮਾਪਿਆ ਨੂੰ ਚਾਹੀਦਾ ਹੈ ਕਿ ਕੰਗਣਾ
ਦਾ ਇਲਾਜ ਜਲਦੀ ਕਰਵਾਉਣ।ਇਥੇ ਦਸਣਯੋਗ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਇਸ ਉਤੇ ਕੰਗਣਾ ਨੇ ਬਿਆਨ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲਿਸਤਾਨੀਆਂ ਅਤੇ ਅੱਤਵਾਦੀਆਂ ਮੂਹਰੇ ਝੁੱਕ ਗਏ ਹਨ ਅਤੇ ਨਾਲ ਹੀ ਇਹ ਵੀ ਕਿਹਾ ਕਿ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਸਿੱਖਾਂ ਨੂੰ ਸਬਕ ਸਿਖਾਇਆ ਸੀ ਤੇ ਪੈਰਾਂ ਥੱਲੇ ਮੱਛਰਾਂ ਵਾਂਗ ਕੁਚਲਿਆ ਸੀ।ਸ. ਪਰਮਜੀਤ ਸਿੰਘ ਬਜਾਜ ਨੇ ਕਿਹਾ ਕਿ ਅਸੀਂ ਇਸ ਦਾ ਔਰਤ ਹੋਣ ਕਰਕੇ ਲਿਹਾਜ ਕਰ ਰਹੇ ਹਾਂ, ਇਹ ਲਿਹਾਜਯੋਗ ਨਹੀਂ ਹੈ।ਜੇਕਰ ਇਹ ਦੀ ਜਗ੍ਹਾ ਕੋਈ ਹੋਰ ਬੰਦਾ ਹੁੰਦਾ
ਤਾਂ ਅਸੀਂ ਹੁਣ ਕਦੋਂ ਦਾ ਸਬਕ ਸਿਖਾਇਆ ਹੋਣਾ ਸੀ।ਇਸ ਨੇ ਪਹਿਲਾਂ ਵੀ ਸਾਡੀਆਂ ਮਾਵਾਂ-ਭੈਣਾਂ ਨੂੰ ਅਪਸ਼ਬਦ ਬੋਲੇ ਸਨ।ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਇਸ ਦੇ ਖ਼ਿਲਾਫ਼ ਜਲਦ ਕਾਰਵਾਈ ਕਰੇ ਤੇ ਇਸ ਦੀ ਨਕੇਲ ਕੱਸੇ ਅਤੇ ਇਸ ਨੂੰ ਦਿੱਤੀ ਹੋਈ ਸਕਿਉਰਿਟੀ ਵਾਪਸ
ਲਵੇ।ਸ. ਬਜਾਜ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ
ਵਿਵਾਗ੍ਰਸਤ ਅਦਾਕਾਰਾ ਕੰਗਣਾ ਰਣੌਤ ਨੂੰ ਦਿੱਤਾ ਗਿਆ ਪਦਮ ਸ੍ਰੀ ਐਵਾਰਡ ਤੁਰਤ ਵਾਪਸ ਲਿਆ ਜਾਵੇ।

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ