ਨੈਸ਼ਨਲ

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | November 30, 2021 07:49 PM

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ।
ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ ਨੇ ਅੱਜ ਸੁਣਾਏ ਆਪਣੇ ਫੈਸਲੇ ਵਿਚ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ ਕਰਾਰ ਦਿੱਤਾ ਅਤੇ ਹੇਠਲੀ ਅਦਾਲਤ ਵੱਲੋਂ ਉਚਾਂ ਦੇ ਹਾਊਸ ਵਿਚ ਵੋਟ ਪਾਉਣ ’ਤੇ ਲਗਾਈ ਰੋਕ ਵੀ ਖਾਰਜ ਕਰ ਦਿੱਤੀ।
ਇਸ ਤੋਂ ਪਹਿਲਾਂ ਹਾਈ ਕੋਰਟ ਦੇ ਹੁਕਮਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 46 ਪ੍ਰੀਤ ਵਿਹਾਰ ਦੀਆਂ ਵੋਟਾਂ ਦੀ ਮੁੜ ਗਿਣਤੀ ਹੋਈ ਸੀ ਜੋ ਜਯੰਤ ਨਾਥ ਸੇਵਾ ਮੁਕਤ ਹਾਈ ਕੋਰਟ ਨੇ ਗਿਣਤੀ ਕੀਤੀ ਸੀ। ਮੁੜ ਗਿਣਤੀ ਵਿਚ ਭੁਪਿੰਦਰ ਸਿੰਘ ਭੁੱਲਰ ਮੁੜ ਜੇਤੂ ਰਹੇ ਸਨ।
ਇਸ ਦੌਰਾਨ ਹਾਈ ਕੋਰਟ ਵੱਲੋਂ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ ਐਲਾਨਣ ਦੇ ਫੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਆਸਹੈ ਕਿ ਅਦਾਲਤ ਦੇ ਫੈਸਲੇ ਨਾਲ ਵਿਰੋਧੀਆਂ ਨੁੰ ਹੁਣ ਅਹਿਸਾਸ ਹੋ ਗਿਆਹੋਵੇਗਾ ਕਿ ਸੰਗਤ ਨੇ ਜੋ ਉਹਨਾਂ ਨੂੰ ਨਕਾਰਿਆ ਸੀ, ਉਹ ਅਦਾਲਤ ਵਿਚ ਵੀ ਸਿੱਧ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਸੰਗਤ ਦਾ ਫੈਸਲਾਹੁਣ ਵਿਰੋਧੀਆਂ ਨੂੰ ਮਨਜ਼ੂਰ ਹੋਵੇਗਾ।
ਯਾਦ ਰਹੇ ਕਿ ਹਾਈ ਕੋਰਟ ਵੱਲੋਂ ਇਸ ਵਾਰਡ ਦੀਆਂ ਵੋਟਾਂ ਦੀ ਮੁੜ ਤੋਂ ਗਿਣਤੀ ਦੇ ਹੁਕਮ ਦਿੱਤੇ ਸਨ ਤਾਂ ਮੁੜ ਗਿਣਤੀ ਵਿਚ ਫਿਰ ਤੋਂ ਅਕਾਲੀ ਉਮੀਦਵਾਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਰਹੇ ਸਨ।
ਸਰਦਾਰ ਸਿਰਸਾ ਨੇ ਕਿਹਾ ਕਿ ਭੁਪਿੰਦਰ ਸਿੰਘ ਭੁੱਲਰ ਪਹਿਲਾਂ ਵੀ ਜੇਤੂ ਸਨ ਪਰ ਵਿਰੋਧੀ ਧਿਰ ਨੇ ਜਾਣ ਬੁੱਝ ਕੇ ਕੂੜ ਪ੍ਰਚਾਰ ਕੀਤਾ ਤੇ ਅਦਾਲਤਾਂ ਦੇ ਸਹਾਰੇ ਜਿੱਤਣ ਦਾ ਯਤਨ ਕੀਤਾ ਪਰ ਗੁਰਬਾਣੀ ਵਿਚ ਅੰਕਿਤ ਹੈ ਕਿ ਓੜਕ ਜਿੱਤ ਸੱਚ ਦੀ ਹੀ ਹੋਣੀ ਹੈ ਤੇ ਹੋਈ ਹੈ।
ਸਰਦਾਰ ਸਿਰਸਾ ਨੇ ਕਿਹਾ ਕਿ ਇਹ ਜਿੱਤ ਦਿੱਲੀ ਦੀਆਂ ਸੰਗਤਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਅਕਾਲੀ ਦਲ ਨੂੰ ਬਹੁਤ ਵੱਡਾ ਫਤਵਾ ਦਿੱਤਾ ਪਰ ਸਾਡੇ ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਸਾਨੂੰ ਹਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਹਾਲਾਂਕਿ ਅਕਾਲੀ ਦਲ ਨੂੰ 30 ਸੀਟਾਂ ਮਿਲੀਆਂ ਹਨ।
ਉਹਨਾਂ ਕਿਹਾ ਕਿ ਦੇਸ਼ ਤੇ ਦੁਨੀਆਂ ਦੇ ਸਿੱਖ ਆਪ ਮਹਿਸੂਸ ਕਰ ਰਹੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਕਿਰਪਾ ਕਰ ਰਹੇ ਹਨ ਤੇ ਅਦਾਲਤਾਂ ਵਿਚ ਵੀ ਪੰਥ ਵਿਰੋਧੀ ਬੇਈਮਾਨ ਵਿਰੋਧੀਆਂ ਨੂੰ ਹਾਰ ਦਾ ਮੂੰਹ ਵੇਖਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਉਹ ਸੰਗਤ ਦੇ ਧੰਨਵਾਦੀ ਹਨ । ਉਹਨਾਂ ਵਿਰੋਧੀਆਂ ਨੂੰ ਫਿਰ ਸਲਾਹ ਦਿੱਤੀ ਕਿ ਗੁਰੂ ਸਾਹਿਬ ਦੀ ਰਜ਼ਾ ਵਿਚ ਰਹਿਣਾ ਸਿੱਖੋ ਤੇ ਸੰਗਤ ਤੇ ਫੈਸਲੇ ਦਾ ਸਤਿਕਾਰ ਕਰਨਾ ਸਿੱਖੋ। ਉਹਨਾਂ ਕਿਹਾ ਕਿ ਵਿਰੋਧੀ ਭਾਵੇਂ ਜਿੰਨਾ ਮਰਜ਼ੀ ਅਦਾਲਤਾਂ ਦਾ ਸਹਾਰਾ ਲੈ ਲੈਣ ਜਦੋਂ ਤੱਕ ਗੁਰੂ ਸਾਹਿਬ ਦੀ ਕਿਰਪਾ ਸਾਡੇ 'ਤੇ ਹੈ, ਵਿਰੋਧੀ ਸਾਡਾ ਕੁਝ ਨਹੀਂ ਵਿਗਾੜ ਸਕਦੇ।
ਮੁੜ ਗਿਣਤੀ ਵਿਚ ਜੇਤੂ ਰਹਿਣ ਮਗਰੋਂ ਸਰਦਾਰ ਭੁਪਿੰਦਰ ਸਿੰਘ ਭੁੱਲਰ ਨੇ ਸਰਦਾਰ ਸਿਰਸਾ ਤੇ ਸਰਦਾਰ ਕਾਲਕਾ ਤੇ ਹੋਰ ਸਾਥੀਆਂ ਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

 

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ