ਪੰਜਾਬ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਵੰਡੇ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | November 30, 2021 08:22 PM
 
 
 
ਸੰਗਰੂਰ: ਕੈਬਨਿਟ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਰੈਸਟ ਹਾਊਸ ਵਿੱਚ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਦੀਆਂ 22 ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 2.93 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ।
 
ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਇਸ ਮੌਕੇ ਪਿੰਡ ਚੰਗਾਲ, ਖਿੱਲਰੀਆਂ, ਅੰਧੇੜੀ, ਬੰਗਾਂਵਾਲੀ, ਅਕਸਈ ਸਾਹਿਬ, ਥਲੇਸ, ਦੇਹ ਕਲਾਂ, ਫ਼ਤਿਹਗੜ ਛੰਨਾਂ, ਸਾਰੋਂ, ਰੂਪਾਹੇੜੀ, ਬਾਲੀਆਂ, ਮੰਗਵਾਲ, ਭਿੰਡਰਾਂ, ਕਲੋਦੀ, ਘਾਬਦਾਂ, ਲੱਡੀ, ਭਗਵਾਨਪੁਰਾ, ਗੰਗਾ ਸਿੰਘ ਵਾਲਾ, ਨਾਨਕਪੁਰਾ, ਰਸਾਲਦਾਰ ਛੰਨਾਂ, ਰਾਮਪੁਰਾ ਅਤੇ ਗੁਰਦਾਸਪੁਰਾ ਬਸਤੀ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ।
 
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ ਉਨਾਂ ਦਾ ਪਰਿਵਾਰ ਹਨ ਅਤੇ ਉਹ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। 
 
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਵਿਕਾਸ ਕਾਰਜ਼ ਤੇਜ਼ੀ ਨਾਲ ਜਾਰੀ ਹਨ ਅਤੇ ਇਹ ਜਲਦੀ ਹੀ ਨੇਪਰੇ ਚੜ੍ਹਾਏ ਜਾਣਗੇ। ਉਨਾਂ ਕਿਹਾ ਕਿ ਸੰਗਰੂਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਕਾਇਆ ਕਲਪ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਾਤਾਰ ਲੋੜ ਅਨੁਸਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਵਿੱਚ ਪਾਰਕ, ਸਟੇਡੀਅਮ, ਜਿੰਮ, ਧਰਮਸ਼ਾਲਾ, ਵਿਦਿਅਕ ਅਦਾਰਿਆਂ ਦੀ ਚਾਰਦੀਵਾਰੀ, ਔਰਤਾਂ ਲਈ ਵੱਖਰੇ ਪਾਰਕਾਂ ਆਦਿ ਦਾ ਨਿਰਮਾਣ ਹੋ ਸਕੇ। 
 
ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕਣ ਦੀ ਹਦਾਇਤ ਕੀਤੀ। ਇਸ ਮੌਕੇ ਐਸ ਡੀ ਐਮ ਚਰਨਜੋਤ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

 

ਪੰਜਾਬ

ਪਹਿਲੇ ਪੜਾਅ ਦੀਆਂ ਚੋਣਾਂ 'ਚ ਭਾਜਪਾ ਨੂੰ ਸਿਰਫ਼ 25 ਤੋਂ 30 ਸੀਟਾਂ ਮਿਲ ਰਹੀਆਂ ਹਨ,ਤਦੇ ਹੀ ਉਨ੍ਹਾਂ ਦਾ 400 ਪਾਰ ਦਾ ਨਾਅਰਾ ਬੰਦ ਹੋ ਗਿਆ- ਭਗਵੰਤ ਮਾਨ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤਾ ਸ਼ਪਸ਼ਟ ਖਡੂਰ ਸਾਹਿਬ ਤੋ ਚੋਣ ਲੜਣ ਬਾਰੇ ਪੰਥਕ ਜਥੇਬੰਦੀਆਂ,ਪਰਵਾਰ,ਤੇ ਸੰਗਤ ਦੀ ਰਾਏ ਨਾਲ ਹੀ ਲੈਣਗੇ ਕੋਈ ਫੈਸਲਾ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਦਰਜ ਹੋਣੀ ਲਾਜ਼ਮੀ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਹਮਲਾ: ਪੀਡਬਲਊਡੀ ਮੰਤਰੀ ਰਹਿੰਦਿਆਂ ਬਣਵਾਏ ਟੋਲ, ਮੈਂ ਉਨ੍ਹਾਂ ਨੂੰ ਬੰਦ ਕਰਵਾਇਆ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਧੂਰੀ ਵਿੱਚ ਮੀਤ ਹੇਅਰ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ