ਖੇਡ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਅਥਲੀਟ ਮੁਕਾਬਲੇ ਕਰਵਾਏ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | December 04, 2021 08:57 PM
 
 
 
ਭਵਾਨੀਗੜ੍ਹ: ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਵਿਖੇ ਸਪੋਰਟਸ ਐਥਲੈਟਿਕਸ ਮੀਟ ਕਰਵਾਈ ਗਈ ਇਸ ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਪੋਰਟਸ ਅਫਸਰ ਸ੍ਰੀ ਬੀਰੇਂਦਰ ਸਿੰਘ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨਾਲ ਸਕੂਲ ਦੇ ਪ੍ਰਿੰਸੀਪਲ ਮੈਡਮ ਨੀਰਜਾ ਸੂਦ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ।
 
ਇਸ ਸਪੋਰਟਸ ਮੀਟ ਦੇ ਵਿਚ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਇਸ ਮੌਕੇ ਤੇ 100 ਮੀਟਰ ਦੌੜਾਂ, 200 ਮੀਟਰ ਦੌੜਾਂ, ਲੰਬੀ ਛਾਲ ਅਤੇ ਰੱਸਾਕਸੀ ਦੇ ਮੁਕਾਬਲੇ ਕਰਵਾਏ ਗਏ।
 
ਇਸ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਪੋਰਟਸ ਅਫ਼ਸਰ ਸ੍ਰੀ ਵਰਿੰਦਰ ਸਿੰਘ, ਸ੍ਰੀਮਤੀ ਪ੍ਰਦੀਪ ਕੌਰ ਬੀ.ਐਮ ਸਪੋਰਟਸ, ਐੱਸਐੱਮਸੀ ਕਮੇਟੀ ਦੇ ਚੇਅਰਮੈਨ ਬਲਜਿੰਦਰ ਮਸੀਹ, ਵਾਈਸ ਚੇਅਰਮੈਨ ਹਰਬੰਸ ਸਿੰਘ, ਪ੍ਰਿੰਸੀਪਲ ਮੈਡਮ ਵੱਲੋਂ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। 
 
ਇਸ ਅਥਲੀਟ ਵਿੱਚ ਅੰਡਰ-14 ਵਿੱਚ 100 ਮੀਟਰ ਦੌੜ ਵਿੱਚ ਅਪੇਕਸ਼ਾ ਨੇ ਪਹਿਲਾ ਸਥਾਨ, 200 ਮੀਟਰ ਵਿੱਚ ਸਿਮਰਨਜੀਤ ਨੇ ਪਹਿਲਾ ਅਤੇ ਲੰਬੀ ਛਾਲ ਵਿੱਚ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-19 ਵਿੱਚ 100 ਮੀਟਰ ਦੌੜ ਵਿਚ ਰੇਖਾ ਰਾਣੀ, 200 ਮੀਟਰ ਵਿੱਚ ਟਵਿੰਕਲ ਰਾਣੀ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸ ਦੌਰਾਨ ਬੱਚਿਆਂ ਦੇ ਹਾਊਸਵਾਈਜ਼ ਅਤੇ ਅਧਿਆਪਕਾਂ ਦਾ ਵੀ ਰੱਸਾਕਸੀ ਮੁਕਾਬਲਾ ਕਰਵਾਇਆ ਗਿਆ। 
 
ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਦੇ ਉਦੇਸ਼ ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣਾ ਹੈ, ਉੱਥੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦਾ ਹੈ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨੀਰਜਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
 
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਜ਼ਿਕਸ ਲੈਕਚਰਾਰ ਹਰਵਿੰਦਰਪਾਲ ਸਿੰਘ ਮੋਤੀ ਨੇ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਨਾਲ ਅਤੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਆਪਣਾ ਸਰੀਰਕ ਅਤੇ ਸਿਹਤ ਦਾ ਵੀ ਧਿਆਨ ਰੱਖ ਸਕਣ।
 
ਇਸ ਮੌਕੇ ਗੁਰਪਰਗਟ ਸਿੰਘ, ਸੁਖਚੈਨ ਸਿੰਘ, ਸ੍ਰੀ ਰਾਜ ਕੁਮਾਰ, ਸ੍ਰੀਮਤੀ ਕਮਲਜੀਤ ਕੌਰ, ਸ੍ਰੀਮਤੀ ਨਵਕਿਰਨ ਕੌਰ, ਸ੍ਰੀਮਤੀ ਇਕਬਾਲ ਕੌਰ, ਸ੍ਰੀਮਤੀ ਮਨਜੀਤ ਕੌਰ ਅਤੇ ਸਾਰੇ ਸਟਾਫ ਮੈਂਬਰ ਹਾਜ਼ਰ ਸਨ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ