ਹਰਿਆਣਾ

ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟ ਯੂਨੀਅਨ ਦੇ ਵਫ਼ਦ ਨੇ ਪ੍ਰਧਾਨ ਰਾਮ ਸਿੰਘ ਬਰਾੜ ਦੀ ਅਗਵਾਈ ਹੇਠ ਰਾਜਪਾਲ ਨਾਲ ਕੀਤੀ ਮੁਲਾਕਾਤ, ਮੰਗ ਪੱਤਰ ਦਿੱਤਾ

ਕੌਮੀ ਮਾਰਗ ਬਿਊਰੋ | December 13, 2021 08:07 PM
 

 
 
ਚੰਡੀਗੜ੍ਹ-  ਹਰਿਆਣਾ ਦੇ ਪੱਤਰਕਾਰਾਂ ਦੀ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟ ਯੂਨੀਅਨ (ਰਜਿ.) ਦੇ ਵਫ਼ਦ ਨੇ ਪ੍ਰਧਾਨ ਰਾਮ ਸਿੰਘ ਬਰਾੜ ਦੀ ਅਗਵਾਈ ਹੇਠ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨਾਲ ਹਰਿਆਣਾ ਰਾਜ ਭਵਨ ’ਚ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤਾ। ਇੰਡੀਅਨ ਜਰਨਲਿਸਟ ਯੂਨੀਅਨ ਨਾਲ ਸਬੰਧਿਤ ਚੰਡੀਗੜ੍ਹ ਤੇ ਹਰਿਆਣਾ ਜਰਨਲਿਸਟ ਦੇ ਵਫ਼ਦ ਵਿਚ ਆਈਜੇਯੂ ਦੇ ਸਾਬਕਾ ਕੌਮੀ ਪ੍ਰਧਾਨ ਐਸ.ਐਨ. ਸਿਨ੍ਹਾ, ਜਨਰਲ ਸਕਤੱਰ ਬਲਵਿੰਦਰ ਜੰਮੂ, ਚੰਡੀਗੜ੍ਹ ਤੇ ਹਰਿਆਣਾ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਵੰਤ ਤਕਸ਼ਕ, ਪ੍ਰੈੱਸ ਕਲੱਬ ਦੇ ਪ੍ਰਧਾਨ ਨਲਿਨ ਆਚਾਰੀਆ, ਯੂਨੀਅਨ ਦੀ ਮੀਤ ਪ੍ਰਧਾਨ ਨਿਸ਼ਾ ਸ਼ਰਮਾ, ਜਨਰਲ ਸਕੱਤਰ ਸੁਰਿੰਦਰ ਗੋਇਲ, ਸਕੱਤਰ ਅਭਿਸ਼ੇਕ ਤੇ ਵਿਨੋਦ ਤੋਂ ਇਲਾਵਾ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਰਨਲ ਸਕੱਤਰ ਪ੍ਰੀਤਮ ਰੂਪਾਲ, ਪੀਸੀਜੇਯੂ ਚੰਡੀਗੜ੍ਹ ਦੇ ਪ੍ਰਧਾਨ ਜੈ ਸਿੰਘ ਛਿੱਬਰ, ਜਰਨਲ ਸਕੱਤਰ ਬਿੰਦੂ ਸਿੰਘ ਅਤੇ ਕਾਰਜਕਾਰਨੀ ਮੈਂਬਰ ਆਤਿਸ਼ ਗੁਪਤਾ ਵੀ ਸ਼ਾਮਲ ਸਨ। 
ਇਸ ਮੌਕੇ ਰਾਮ ਸਿੰਘ ਬਰਾੜ ਨੇ ਰਾਜਪਾਲ ਨੂੰ ਪੱਤਰਕਾਰਾਂ ਦੀ ਮੰਗਾਂ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ। ਬਰਾੜ ਨੇ ਰਾਜਪਾਲ ਨੂੰ ਕਰੋਨਾ ਕਾਲ ਦੌਰਾਨ ਸ਼ਹੀਦ ਹੋਏ ਪੱਤਰਕਾਰਾਂ ਨੂੰ ਕਰੋਨਾ ਯੋਧਾ ਮੰਨਦੇ ਹੋਏ ਸ਼ਹੀਦ ਹੋਏ ਪੱਤਰਕਾਰਾਂ ਦੇ ਵਾਰਸਾਂ ਨੂੰ ਦਸ -ਦਸ ਲੱਖ ਰੁਪਏ ਦੀ ਮਾਲੀ ਮੱਦਦ ਦੇਣ , ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਪੱਤਰਕਾਰ ਪੈਨਸ਼ਨ ਯੋਜਨਾਂ ’ਚ ਵਾਧਾ ਕਰਕੇ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਾਨਤਾ ਦੇ ਨਿਯਮ ਸੌਖੇ ਕਰਕੇ ਕਸਬਿਆਂ ਦੇ ਪੱਤਰਕਾਰਾਂ ਨੂੰ ਵੀ ਮਾਨਤਾ ਦੇਣ, ਰਾਜ ਪੱਧਰੀ ਪ੍ਰੈੱਸ ਮਾਨਤਾ ਕਮੇਟੀ ਦਾ ਗਠਨ ਕਰਨ, ਪੈਨਸ਼ਨ ਲਈ ਪੱਤਰਕਾਰਾਂ ਦੀ ਉਮਰ 55 ਸਾਲ ਕਰਨ, ਲਾਇਲਾਜ ਬੀਮਾਰੀ ਤੇ ਕੁਦਰਤੀ ਮੌਤ ਹੋਣ ’ਤੇ ਉਮਰ ਹੱਦ ਦੀ ਸ਼ਰਤ ਘਟਾਉਣ, ਗੈਰ ਮਾਨਤਾ ਪੱਤਰਕਾਰਾਂ ਨੂੰ ਵੀ ਪੈਨਸ਼ਨ ਦੇਣ, ਸਾਰੇ ਪੱਤਰਕਾਰਾਂ ਨੂੰ ਕੈਸ਼ਲੈੱਸ ਮੈਡੀਕਲ ਸੁਵਿਧਾ ਦੇਣ ਦੀ ਮੰਗ ਕੀਤੀ। 
ਸ੍ਰੀ ਬਰਾੜ ਨੇ ਦੱਸਿਆ ਕਿ ਹੋਰਨਾਂ ਮੰਗਾਂ ਵਿਚ ਹਰਿਆਣਾ ਦੇ ਪੱਤਰਕਾਰਾਂ ਲਈ ਚੰਡੀਗੜ੍ਹ ਤੇ ਪੰਚਕੂਲਾ ਵਿਚ ਸਰਕਾਰੀ ਮਕਾਨਾਂ ਦਾ ਕੋਟਾ ਵਧਾਉਣ, ਜਿਲਾ ਤੇ ਸਬ ਡਿਵੀਜਨ ਪੱਧਰ ’ਤੇ ਪੱਤਰਕਾਰਾਂ ਨੂੰ ਵੀ ਚੰਡੀਗੜ੍ਹ ਦੀ ਤਰਜ਼ ’ਤੇ ਸਰਕਾਰੀ ਮਕਾਨ ਦੀ ਸੁਵਿਧਾ ਦੇਣ, ਪੱਤਰਕਾਰਾਂ ਨੂੰ ਸਹਿਕਾਰੀ ਮਕਾਨ ਸੰਮਤੀਆਂ ਨੂੰ ਸੂਬਾ, ਜਿਲ੍ਹਾ ਤੇ ਸਬ ਡਿਵੀਜਨ ਪੱਧਰ ’ਤੇ ਪਹਿਲ ਦੇ ਅਧਾਰ ’ਤੇ ਸ਼ਹਿਰੀ ਵਿਕਾਸ ਯੋਜਨਾਂ ਤਹਿਤ ਜ਼ਮੀਨ ਤੇ ਪਲਾਟ ਅਲਾਟ ਕਰਨ, ਪੱਤਰਕਾਰਾਂ ਦੇ ਮੁਫ਼ਤ ਬੱਸ ਸਫ਼ਰ ’ਤੇ ਕਿਲੋਮੀਟਰ ਦੀ ਹੱਦ ਖ਼ਤਮ ਕਰਨ, ਟੋਲ ਪਲਾਜ਼ਾ ’ਤੇ ਛੂਟ ਦੇਣ ਤੇ ਇਸ਼ਤਿਹਾਰ ਨੀਤੀ ਪਾਰਦਰਸ਼ੀ ਵਧਾਉਣ ਦੀ ਮੰਗ ਸ਼ਾਮਲ ਹਨ। ਬਰਾੜ ਨੇ ਦਸਿਆ ਕਿ ਮਾਣਯੋਗ ਰਾਜਪਾਲ ਨੇ ਪੱਤਰਕਾਰਾਂ ਦੀ ਮੰਗਾਂ ਨੂੰ ਸਾਕਾਰਤਮਕ ਢੰਗ ਨਾਲ ਸੁਣਿਆ ਤੇ  ਭਰੋਸਾ ਦਿੱਤਾ। 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ