BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਟ੍ਰਾਈਸਿਟੀ

ਅਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਵੱਲੋਂ ਬਡ਼ਮਾਜਰਾ ਵਿਖੇ ਜਨ ਸੰਪਰਕ ਰੈਲੀ

ਕੌਮੀ ਮਾਰਗ ਬਿਊਰੋ | December 23, 2021 08:36 PM


ਮੋਹਾਲੀ
ਅਜ਼ਾਦ ਗਰੁੱਪ ਦੇ ਮੁਖੀ ਅਤੇ ਨਗਰ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਜਨ ਸੰਪਰਕ ਪ੍ਰੋਗਰਾਮਾਂ ਦੀ ਲਡ਼ੀ ਵਜੋਂ ਪਿੰਡ ਬਡ਼ਮਾਜਰਾ ਵਿੱਚ ਇੱਕ ਰੈਲੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ।
ਜਨ ਸੰਪਰਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਲੋਕ ਹੀ ਰਵਾਇਤੀ ਸਿਆਸੀ ਪਾਰਟੀਆਂ ਦੇ ਕੰਮ ਕਾਜ ਤੋਂ ਸੰਤੁਸ਼ਟ ਨਹੀਂ ਹਨ ਉੱਥੇ ਹੀ ਵਿਧਾਨ ਸਭਾ ਹਲਕਾ ਮੋਹਾਲੀ ਦੇ ਲੋਕ ਵੀ ਮੌਜੂਦਾ ਸਰਕਾਰ ਦੇ ਕੰਮ-ਕਾਜ ਤੋਂ ਅਸੰਤੁਸ਼ਟ ਨਜ਼ਰ ਆ ਰਹੇ ਹਨ। ਸ਼ਹਿਰ ਵਿੱਚ ਵਿਕਾਸ ਕਾਰਜਾਂ ਦੇ ਨਾਂ ਉਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਦੀਆਂ ਉਦਾਹਰਨਾਂ ਵੀ ਪਿਛਲੇ ਕਈ ਦਿਨਾਂ ਤੋਂ ਅਖ਼ਬਾਰਾਂ ਵਿੱਚ ਦੇਖਣ ਨੂੰ ਮਿਲ ਰਹੀਆਂ ਹਨ। ਸ੍ਰ. ਕੁਲਵੰਤ ਸਿੰਘ ਹਲਕਾ ਮੋਹਾਲੀ ਦੇ ਪਿੰਡ ਨਗਾਰੀ ਅਤੇ ਮੋਹਾਲੀ ਸ਼ਹਿਰ ਦੇ ਫੇਜ਼ 9 ਵਿਖੇ ਨਵੀਂ ਬਣੀ ਖਸਤਾ ਹਾਲਤ ਸਡ਼ਕ ਬਾਰੇ ਗੱਲ ਕਰ ਰਹੇ ਸਨ। ਇਸ ਤੋਂ ਇਲਾਵਾ ਪਿੰਡ ਗੋਬਿੰਦਗਡ਼੍ਹ ਵਿਖੇ ਬੀਤੇ ਦਿਨੀਂ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣੀ ਗੰਦਗੀ ਅਤੇ ਗਲ਼ੀਆਂ ਵਿੱਚ ਘੁੰਮਦੇ ਪਿੰਡ ਦੇ ਗੰਦੇ ਪਾਣੀ ਦੀਆਂ ਖ਼ਬਰਾਂ ਦਾ ਵੀ ਉਨ੍ਹਾਂ ਜ਼ਿਕਰ ਕੀਤਾ।


ਉਨ੍ਹਾਂ ਨੇ ਬਡ਼ਮਾਜਰਾ ਦੇ ਲੋਕਾਂ ਨੂੰ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਲਗਭਗ ਨੇਡ਼ੇ ਆ ਚੁੱਕਾ ਹੋਇਆ ਹੈ। ਇਸ ਲਈ ਮੌਜੂਦਾ ਸੱਤਾਧਾਰੀ ਪਾਰਟੀ ਦੇ ਲੀਡਰਾਂ ਨੂੰ ਉਹ ਅਜਿਹੇ ਵਿਕਾਸ ਦੀ ਥਾਂ ਕੀਤੇ ਗਏ ਵਿਨਾਸ਼ ਬਾਰੇ ਸਵਾਲ ਜ਼ਰੂਰ ਪੁੱਛਣ।
ਸ੍ਰ. ਕੁਲਵੰਤ ਸਿੰਘ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮਾਜ ਸੇਵਾ ਅਤੇ ਆਪਣੇ ਹਲਕਾ ਮੋਹਾਲੀ ਦੇ ਸੇਵਾ ਲਈ ਪਹਿਲਾਂ ਵੀ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜੁਟੇ ਰਹਿਣਗੇ। ਉਨ੍ਹਾਂ ਨੇ ਮੋਹਾਲੀ ਨਗਰ ਨਿਗਮ ਦੇ ਮੇਅਰ ਵਜੋਂ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਚਾਨਣਾ ਵੀ ਪਾਇਆ।

Have something to say? Post your comment

 
 
 
 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ