ਹਰਿਆਣਾ

ਬਾਲ ਦਿਵਸ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋਣਾ ਚਾਹੀਦਾ-ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | December 27, 2021 08:58 PM

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ "ਮਹਾਨ ਸ਼ਹੀਦੀ ਸਮਾਗਮ" ਗੁਰਦੁਆਰਾ ਸਾਹਿਬ ਫਰੀਦਾਬਾਦ(ਹਰਿਆਣਾ) ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਸਾਨੀ ਹੈ ਉਨਾਂ ਵਰਗੀ ਕੁਰਬਾਨੀ ਕਿਸੇ ਦੇ ਹਿੱਸੇ ਨਹੀ ਆਈ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ ਖੰਡੇ ਬਾਟੇ ਦਾ ਅੰਮ੍ਰਿਤ ਛਕਕੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾਂ ਚਾਹੀਦਾ ਹੈ ਭਾਰਤ ਸਰਕਾਰ ਵਲੋਂ ਸਾਹਿਬਜ਼ਾਦਿਆਂ ਦਾ ਸ਼ਹਿਦੀ ਦਿਵਸ ਦੇਸ਼ ਪੱਧਰ ਤੇ ਮਨਾਇਆ ਜਾਣਾ ਚਾਹੀਦਾ ਹੈ ਬਾਲ ਦਿਵਸ ਵੀ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਜਿਸਦਾ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੀਆਂ ਸਿੱਖ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ਼ ਵਿੱਚ ਸਵਾਗਤ ਕੀਤਾ ਇਸ ਸਮੇਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕ੍ਰਿਪਾਲ ਸਿੰਘ, ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਜਥਾ ਗੁਰਦੁਆਰਾ ਦਾਦੂ ਸਾਹਿਬ ਨੇ ਰਸਭਿੰਨਾ ਕੀਰਤਨ ਕਰਕੇ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਫਰੀਦਾਬਾਦ ਦੇ ਕਈ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਵੱਲੋਂ ਜਥੇਦਾਰ ਦਾਦੂਵਾਲ ਜੀ ਅਤੇ ਹੋਰ ਸ਼ਖ਼ਸੀਅਤਾਂ ਜੱਥਿਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਜਥੇਦਾਰ ਦਾਦੂਵਾਲ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਸਮਾਗਮ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਐਡਵੋਕੇਟ ਚੰਨਦੀਪ ਸਿੰਘ ਰੋਹਤਕ ਅਤੇ ਮੈਂਬਰ ਗੁਰਪ੍ਰਸਾਦ ਸਿੰਘ ਰੌਕੀ ਫ਼ਰੀਦਾਬਾਦ, ਨਿਸ਼ਾਨ ਸਿੰਘ ਪ੍ਰਧਾਨ, ਨਵਦੀਪ ਸਿੰਘ ਕੋਹਲੀ ਜਰਨਲ ਸੈਕਟਰੀ, ਪੁਸ਼ਪਿੰਦਰ ਸਿੰਘ ਨਰੂਲਾ, ਜਸਵੰਤ ਸਿੰਘ ਕੌਂਸਲਰ, ਸ.ਆਤਮਾ ਸਿੰਘ ਜਵਾਹਰ ਕਲੋਨੀ, ਇੰਦਰਪਾਲ ਸਿੰਘ ਡਬੂਆ ਕਲੋਨੀ, ਰੂਬੀ ਸਿੰਘ ਸੈਕਟਰ 21ਸੀ, ਚੇਅਰਮੈਨ ਜੋਗਾ ਸਿੰਘ, ਪ੍ਰਿਤਪਾਲ ਸਿੰਘ ਆਹਲੂਵਾਲੀਆ, ਜਤਿੰਦਰ ਸਿੰਘ ਖਾਲਸਾ, ਬੀਬੀ ਜਗਜੀਤ ਕੌਰ ਪੰਨੂ, ਬੀਬੀ ਵੇਨੂਕਾ ਪ੍ਰਤਾਪ, ਅੰਮ੍ਰਿਤਪਾਲ ਸਿੰਘ ਸਿੱਖ ਯੂਥ ਫਰੀਦਾਬਾਦ, ਪਰਮਜੀਤ ਸਿੰਘ ਪ੍ਰਧਾਨ ਆਲ ਇੰਡੀਆ ਪੰਜਾਬੀ ਸੇਵਾ ਦਲ, ਦਵਿੰਦਰ ਸਿੰਘ ਰੱਤੜਾ ਵੀ ਹਾਜ਼ਰ ਸਨ

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ