ਹਰਿਆਣਾ

ਪੰਜਾਬ ਆ ਰਹੇ ਪ੍ਰਧਾਨ ਮੰਤਰੀ ਮੋਦੀ ਸਿੱਖ ਪੰਥ ਦੇ ਮੁੱਦਿਆਂ ਦਾ ਕਰਨ ਹੱਲ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | January 04, 2022 08:13 PM


 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਇਨਸਾਫ ਲਈ ਲਾਏ ਬਹਿਬਲ ਕਲਾਂ ਫ਼ਰੀਦਕੋਟ ਵਿਖੇ ਇਨਸਾਫ਼ ਮੋਰਚੇ ਚ ਸਾਥੀਆਂ ਸਮੇਤ ਹਾਜ਼ਰੀ ਭਰਕੇ ਮੋਰਚੇ ਦਾ ਸਮਰਥਣ ਕੀਤਾ ਜਥੇਦਾਰ ਦਾਦੂਵਾਲ ਜੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਪੂਰਾ ਇਨਸਾਫ ਅੱਜ ਤੱਕ ਸਰਕਾਰ ਨੇ ਨਹੀ ਕੀਤਾ ਕੈਪਟਨ ਅਮਰਿੰਦਰ ਸਿੰਘ ਦੇ ਕਸ਼ਮ ਖਾ ਕੇ ਕੀਤੇ ਵਾਅਦੇ ਵੀ ਝੂਠੇ ਨਿਕਲੇ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਿੱਖ ਪੰਥ ਨਾਲ ਸਬੰਧਤ ਕੁੱਝ ਮਸਲਿਆਂ ਦੇ ਕੀਤੇ ਹੱਲ ਦੀ ਅਸੀਂ ਸ਼ਲਾਘਾ ਕਰਦੇ ਹਾਂ ਜਿਸ ਤਰ੍ਹਾਂ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਹੈ, ਤਿੰਨ ਖੇਤੀ ਕਾਨੂੰਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਗੁਰਪੁਰਬ ਵਾਲੇ ਦਿਨ ਵਾਪਸ ਲੈਣ ਦਾ ਐਲਾਨ ਕੀਤਾ ਸੀ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਜੁੜੇ ਕੁੱਝ ਹੋਰ ਮਸਲੇ ਵੀ ਹਨ ਜੋ ਭਾਰਤ ਸਰਕਾਰ ਵਲੋਂ ਹੱਲ ਕਰਨੇ ਬੜੇ ਜਰੂਰੀ ਹਨ ਜਿਵੇਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀਆਂ ਰਿਹਾਈਆਂ, ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ, ਕੋਟਕਪੂਰਾ ਲਾਠੀਚਾਰਜ਼ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਬਾਰੇ, ਨਸ਼ਾ ਤਸ਼ਕਰਾਂ ਦੇ ਕੇਸ ਸਪੈਸ਼ਲ ਅਦਾਲਤਾਂ ਲਗਾ ਕੇ ਸਖ਼ਤ ਸਜ਼ਾਵਾਂ ਦੇਣ ਬਾਰੇ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਉੜੀ ਹਰਿਦੁਆਰ ਮੁੜ ਉਸਾਰੀ ਮੂਲ ਸਥਾਨ ਤੇ ਕਰਨ ਬਾਰੇ, , ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ਰਤਾਂ ਨਰਮ ਕਰਨ ਬਾਰੇ, ਅਜਿਹੇ ਹੋਰ ਕਈ ਸਿੱਖ ਪੰਥ ਨਾਲ ਸਬੰਧਤ ਹਰਿਆਣਾ ਪੰਜਾਬ ਦੇਸ਼ ਵਿਦੇਸ਼ ਦੇ ਮਸਲੇ ਹਨ ਜਿਨਾਂ ਮਸਲਿਆਂ ਦੇ ਹੱਲ ਦਾ ਐਲਾਨ ਪ੍ਰਧਾਨ ਮੰਤਰੀ ਨੂੰ ਆਪਣੀ ਫਿਰੋਜ਼ਪੁਰ ਪੰਜਾਬ ਫੇਰੀ ਦੌਰਾਨ ਕਰਨਾ ਚਾਹੀਦਾ ਹੈ ਇਸ ਸਮੇਂ ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਜਥੇਦਾਰ ਦਾਦੂਵਾਲ ਜੀ ਤੋਂ ਇਲਾਵਾ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਭਾਈ ਗੁਰਪ੍ਰੀਤ ਸਿੰਘ ਹਰੀ ਨੌਂ ਸਰਪੰਚ ਸੁਰਿੰਦਰ ਸਿੰਘ ਮੋਠਾਂਵਾਲਾ ਭਾਈ ਬਲਰਾਜ ਸਿੰਘ ਰੋੜਾਂਵਾਲਾ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਦੇ ਆਗੂ ਭਾਈ ਜਸਵਿੰਦਰ ਸਿੰਘ ਸਾਹੋਕੇ ਭਾਈ ਬਲਵਿੰਦਰ ਸਿੰਘ ਟਹਿਣਾ ਭਾਈ ਜਸਪਿੰਦਰ ਸਿੰਘ ਡੱਲੇਵਾਲਾ ਭਾਈ ਜਗਮੀਤ ਸਿੰਘ ਬਰਾੜ ਭਾਈ ਖੜਕ ਸਿੰਘ ਭਾਈ ਜਗਰੂਪ ਸਿੰਘ ਬਾਜਵਾ ਭਾਈ ਗੁਰਸੇਵਕ ਸਿੰਘ ਰੰਗੀਲਾ ਭਾਈ ਜਗਪ੍ਰੀਤ ਸਿੰਘ ਭਾਈ ਕੁਲਵੀਰ ਸਿੰਘ ਭਾਗੀ ਵੀ ਹਾਜ਼ਰ ਸਨ

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ