ਹਰਿਆਣਾ

ਜਥੇਦਾਰ ਦਾਦੂਵਾਲ ਨੇ ਕਿਸਾਨ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ | January 05, 2022 08:03 PM


 ਕਿਸਾਨ ਮੋਰਚਾ ਫਤਿਹ ਹੋਣ ਦੀ ਖੁਸ਼ੀ ਵਿਚ ਪਿੰਡ ਦਾਦੂ ਸਾਹਿਬ ਸਿਰਸਾ ਵਿਖੇ ਸਾਰੇ ਨਗਰ ਨਿਵਾਸੀਆਂ ਵੱਲੋਂ ਧੁਰਕੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਡੇਰਾ ਬਾਬਾ ਮੋਡੂ ਜੀ ਵਿਖੇ ਕਰਵਾਏ ਗਏ ਜਿਸ ਵਿੱਚ ਸਮੁੱਚੀਆਂ ਨਗਰ ਨਿਵਾਸੀ ਸਿੱਖ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਭੋਗ ਉਪਰੰਤ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਜੀ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਥੇਦਾਰ ਦਾਦੂਵਾਲ ਜੀ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਸਾਰੇ ਨਗਰ ਨਿਵਾਸੀਆਂ ਵੱਲੋਂ ਕਿਸਾਨ ਮੋਰਚਾ ਫਤਿਹ ਹੋਣ ਦੀ ਖੁਸ਼ੀ ਵਿਚ ਅਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀ ਪਾਉਣ ਵਾਲੇ ਕਿਸਾਨਾਂ ਨੂੰ ਨਤਮਸਤਕ ਹੁੰਦਿਆਂ ਜਥੇਦਾਰ ਦਾਦੂਵਾਲ ਜੀ ਨੇ ਕਿਸਾਨ ਸੰਘਰਸ਼ ਦੌਰਾਨ ਯੋਗਦਾਨ ਪਾਉਣ ਵਾਲੇ ਪਿੰਡ ਦਾਦੂ ਸਾਹਿਬ ਦੇ ਕਿਸਾਨਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸਮੁੱਚੇ ਨਗਰ ਦੀਆਂ ਸੰਗਤਾਂ ਵੱਲੋਂ ਡੇਰਾ ਸੰਚਾਲਕ ਬਾਬਾ ਮਲਕੀਅਤ ਗਿਰੀ ਨੇ ਜਥੇਦਾਰ ਦਾਦੂਵਾਲ ਜੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗੁਰੂ ਕਾ ਲੰਗਰ ਅਤੁੱਟ ਵਰਤਿਆ ਇਸ ਸਮੇਂ ਭਾਈ ਸੋਹਨ ਸਿੰਘ ਗਰੇਵਾਲ, ਹਰਮਨਪ੍ਰੀਤ ਸਿੰਘ ਸਿੱਧੂ, ਜਸਵਿੰਦਰ ਸਿੰਘ ਗੋਸ਼ਾ, ਹਰਜਿੰਦਰ ਸਿੰਘ, ਜਗਰਾਜ ਸਿੰਘ ਗੁਰਤੇਜ ਸਿੰਘ ਸਿੱਧੂ, ਸਰਪੰਚ ਦਰਸ਼ਨ ਸਿੰਘ, ਨੰਬਰਦਾਰ ਨਛੱਤਰ ਸਿੰਘ, ਡਾ: ਲਖਬੀਰ ਸਿੰਘ, ਗੁਰਮੀਤ ਸਿੰਘ ਸਿੱਧੂ, ਬਲਵੀਰ ਸਿੰਘ ਵੀਰਾ, ਸਿਮਰਨਜੀਤ ਸਿੰਘ ਬੱਗਾ, ਪ੍ਰਭਜੋਤ ਸਿੰਘ ਜੋਤੀ, ਮਹਿੰਦਰ ਸਿੰਘ ਸਿੱਧੂ, ਪ੍ਰਧਾਨ ਬਲੌਰ ਸਿੰਘ, ਬਲਕਰਨ ਸਿੰਘ ਸੰਧੂ, ਮਿਸਤਰੀ ਚਰਨਪਾਲ ਸਿੰਘ, ਮਿਸਤਰੀ ਮਲਕੀਅਤ ਸਿੰਘ ਤੋਤਾ, ਲੀਲਾ ਸਿੰਘ ਖ਼ਾਲਸਾ, ਗਗਨਦੀਪ ਸਿੰਘ, ਬੂਟਾ ਸਿੰਘ ਸਿੱਖ, ਸੁਖਦੇਵ ਸਿੰਘ ਬੁੱਗਾ ਮੈਂਬਰ, ਪਾਲਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ