ਧਰਮ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਦੇਵੇ ਦਿੱਲੀ ਸਰਕਾਰ

ਮਨਪ੍ਰੀਤ ਸਿੰਘ ਖਾਲਸਾ/ ਸੁਖਰਾਜ ਸਿੰਘ | January 07, 2022 07:52 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 9 ਜਨਵਰੀ ਨੁੰ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾ ਦੀ ਖੁੱਲ੍ਹ ਦਿੱਤੀ ਜਾਵੇ।
ਆਪਣੀ ਚਿੱਠੀ ਵਿਚ ਕੁਲਵੰਤ ਸਿੰਘ ਬਾਠ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਪਹਿਲਾਂ ਤੋਂ ਵਿਉਂਤੇ ਸਨ ਜਿਸ ਤਹਿਤ 9 ਜਨਵਰੀ ਨੂੰ ਸਵੇਰ ਤੋਂ ਰਾਤ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਰੂਹਾਨੀ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੇ 8 ਅਤੇ 9 ਜਨਵਰੀ ਨੁੰ ਕਰਫਿਊ ਲਗਾਇਆ ਹੋਇਆ ਹੈ ਜਿਸ ਕਾਰਨ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਵਿਚ ਮੁਸ਼ਕਿਲ ਆਵੇਗੀ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਸ਼ਰਧਾਲੂਆਂ ਨੁੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ 9 ਜਨਵਰੀ ਨੁੰ ਖੁੱਲ੍ਹ ਦੇਵੇ ਤਾਂ ਜੋ ਸੰਗਤਾਂ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ