ਹਰਿਆਣਾ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਵੀਰ ਦਿਵਸ ਵਜ਼ੋਂ ਮਨਾਉਣ ਦਾ ਪ੍ਰਧਾਨ ਮੰਤਰੀ ਵਲੋਂ ਐਲਾਨ ਸਲਾਘਾਯੋਗ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | January 09, 2022 05:15 PM


 ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਦਿਵਸ ਬੜੀ ਚੜ੍ਹਦੀਕਲਾ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਕੈਂਥਲ ਹਰਿਆਣਾ ਵਿਖੇ ਮਨਾਇਆ ਗਿਆ ਅੱਜ ਦਸਮੇਸ਼ ਪਿਤਾ ਦੇ ਗੁਰਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ "ਵੀਰ ਬਾਲ ਦਿਵਸ" ਵਜ਼ੋਂ ਮਨਾਉਣ ਦਾ ਐਲਾਨ ਕਰਨਾ ਬਹੁਤ ਸਲਾਘਾਯੋਗ ਹੈ ਜਿਸ ਦਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਹੁਤ ਧੰਨਵਾਦ ਕੀਤਾ ਗਿਆ ਮੀਡੀਆ ਨੂੰ ਇਕ ਪ੍ਰੈੱਸਨੋਟ ਜਾਰੀ ਕਰਦਿਆਂ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਸਮੇਂ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਜੱਥਾ ਗੁਰਦੁਆਰਾ ਦਾਦੂ ਸਾਹਿਬ, ਰਾਗੀ ਜੱਥਾ ਭਾਈ ਗੁਰਪ੍ਰੀਤ ਸਿੰਘ, ਕਥਾਵਾਚਕ ਗਿ. ਸਰਬਜੀਤ ਸਿੰਘ, ਬੀਬੀ ਅੰਮ੍ਰਿਤ ਕੌਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੀਕਾ, ਬੀਬੀ ਬਲਜਿੰਦਰ ਕੌਰ ਖ਼ਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਨਾਲ ਜੋਡ਼ਿਆ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਇਆ ਉਨ੍ਹਾਂ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਸਰਬੰਸ ਵਾਰਕੇ ਸਾਨੂੰ ਹੱਕ ਸੱਚ ਲਈ ਕੁਰਬਾਨੀ ਦਾ ਰਾਹ ਦਿਖਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਸਾਹਿਬੇ ਕਮਾਲ, ਮਰਦ ਅਗੰਮੜੇ, ਸਰਬੰਸਦਾਨੀ, ਮਰਦੇ ਮੁਜਾਹਿਦ, ਨਾਸਰੋ ਮਨਸੂਰ, ਖਾਲਸਾ ਪੰਥ ਦੇ ਸਿਰਜਣਹਾਰ, ਅੰਮ੍ਰਿਤ ਕੇ ਦਾਤੇ, ਵਾਲੀਏ ਦੋ ਜਹਾਨ ਹਨ ਅੱਜ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਦਰਸਾਏ ਮਾਰਗ ਤੇ ਚੱਲ ਕੇ ਸਾਨੂੰ ਸਭਨੂੰ ਆਪਣੇ ਜੀਵਨ ਨੂੰ ਸਫਲਾ ਕਰਨ ਅਤੇ ਦੇਸ਼ ਕੌਮ ਧਰਮ ਦੀ ਸੇਵਾ ਕਰਨ ਦੀ ਲੋੜ ਹੈ ਗੁਰੂ ਕਾ ਲੰਗਰ ਅਤੁੱਟ ਵਰਤਿਆ ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਨੈਲ ਸਿੰਘ ਨਿੰਮਨਾਬਾਦ ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਰਤੀਆ ਮੀਤ ਪ੍ਰਧਾਨ, ਜਸਵੀਰ ਸਿੰਘ ਭਾਟੀ ਜਨਰਲ ਸਕੱਤਰ, ਐਡਵੋਕੇਟ ਚੰਨਦੀਪ ਸਿੰਘ ਰੋਹਤਕ ਮੀਤ ਸਕੱਤਰ, ਅਮਰਿੰਦਰ ਸਿੰਘ ਅਰੋੜਾ, ਸਤਪਾਲ ਸਿੰਘ ਰਾਮਗੜੀਆ ਪਿਹੋਵਾ, ਸਰਤਾਜ ਸਿੰਘ ਸੀਂਘੜਾ ਤਿੰਨੇ ਅੰਤ੍ਰਿੰਗ ਮੈਂਬਰ, ਮੈਂਬਰ ਗੁਰਜੀਤ ਸਿੰਘ ਫਤਹਿਬਾਦ, ਮੈਂਬਰ ਪਲਵਿੰਦਰ ਸਿੰਘ ਬੋੜਸ਼ਾਮ, ਮੈਂਬਰ ਬੀਬੀ ਬਲਜ਼ਿੰਦਰ ਕੌਰ ਕੈਂਥਲ, ਮੈਂਬਰ ਨਿਸਾਨ ਸਿੰਘ ਬੜਤੋਲੀ ਕੁਰੂਕਸ਼ੇਤਰ, ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ, ਹਰਪਾਲ ਸਿੰਘ ਚੀਕਾ ਸਾਬਕਾ ਚੇਅਰਮੈਨ ਸ਼ੂਗਰਫੈਡ ਹਰਿਆਣਾ, ਜਗਮੀਤ ਸਿੰਘ ਬਰਾੜ, ਸਾਹਿਬ ਸਿੰਘ ਸੰਧੂ ਚੱਕੂ, ਮੱਖਣ ਸਿੰਘ ਮੱਲਵਾਲਾ, ਖੜਕ ਸਿੰਘ ਕੁਲਰੀਆਂ, ਕੁਲਵੀਰ ਸਿੰਘ ਭਾਗੀ, ਜਗਪ੍ਰੀਤ ਸਿੰਘ ਡਿੱਟੋ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ

Have something to say? Post your comment

 

ਹਰਿਆਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਧਾਰਮਿਕ ਭਾਈਚਾਰੇ ਦੇ ਲੋਕਾਂ ਨੂੰ ਦੂਜੇ ਖਿਲਾਫ ਲੜਾਉਣ ਲਈ ਭੜਕਾ ਰਹੇ ਹਨ-ਸੁਖਬੀਰ ਸਿੰਘ ਬਾਦਲ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਰਾਹੁਲ ਗਾਂਧੀ ਨੇ ਕਾਂਗਰਸ ਨੂੰ ਤਬਾਹ ਕਰਨ ਦੀ ਜ਼ਿੰਮੇਵਾਰੀ ਲਈ ਹੈ: ਮਨੋਹਰ ਲਾਲ

ਜੇਜੇਪੀ ਦੇ ਸਾਬਕਾ ਹਰਿਆਣਾ ਪ੍ਰਧਾਨ ਸਮੇਤ ਹੋਰ ਆਗੂ ਕਾਂਗਰਸ ਵਿੱਚ ਸ਼ਾਮਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਰ ਰਹੇ ਹਨ ਵਿਸ਼ਾਲ ਰੈਲੀਆਂ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ