ਹਰਿਆਣਾ

'ਹਰਿਆਣਾ ਗੌਰਵ ਪੁਰਸਕਾਰ' ਦੀ ਹਿੰਦੀ ਵਿਆਕਰਣ ਪ੍ਰਤਿਯੋਗਤਾ ਵਿੱਚ ਅਕਾਲ ਅਕੈਡਮੀ ਡਾਕਰਾ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | January 09, 2022 08:01 PM

ਰਾਸ਼ਟਰੀ ਸਿੱਖਿਆ ਸਮਿਤੀ, ਟੋਹਾਣਾ, ਜਿਲ੍ਹਾ ਫਤੇਹਾਬਾਦ ਦੁਆਰਾ 'ਹਰਿਆਣਾ ਗੌਰਵ ਪੁਰਸਕਾਰ' ਦੀ ਚੋਣ ਵਾਸਤੇ ਰਾਜ-ਪੱਧਰੀ ਹਿੰਦੀ ਵਿਆਕਰਣ ਪ੍ਰਤੀਯੋਗਤਾ-2021 ਦੀ ਪ੍ਰੀਖਿਆ ਲਈ ਗਈ। ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਡਾਕਰਾ ਸਾਹਿਬ, ਪੰਚਕੁਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਨਤੀਜੇ ਵਜੋਂ ਅਕਾਲ ਅਕੈਡਮੀ ਡਾਕਰਾ ਸਾਹਿਬ ਨੂੰ ਸਭ ਤੋਂ ਜ਼ਿਆਦਾ ਮੈਰਿਟ ਜੇਤੂ ਸਕੂਲਾਂ ਦੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ ਅਕੈਡਮੀ ਨੂੰ ਸਰਬੋਤਮ ਪ੍ਰੀਖਿਆ ਕੇਂਦਰਾਂ ਦੀ ਲਿਸਟ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਪ੍ਰਤੀਯੋਗਤਾ ਵਿੱਚ ਸੀਨੀਅਰ ਵਰਗ (9ਵੀਂ, 10ਵੀਂ), ਜੂਨੀਅਰ ਵਰਗ-ਏ (7ਵੀਂ , 8ਵੀਂ) ਅਤੇ ਜੂਨੀਅਰ ਵਰਗ-ਬੀ (5ਵੀਂ , 6ਵੀਂ) ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।

ਜੇਤੂ ਵਿਦਿਆਰਥੀਆਂ ਦਾ ਇਨਾਮ-ਵੰਡ ਸਮਾਰੋਹ 5 ਫਰਵਰੀ 2022 ਨੂੰ ਕੰਨਿਆ ਗੁਰੂਕੁਲ ਖੇੜਾ, ਜੀਂਦ ਵਿੱਚ ਕੀਤਾ ਜਾਵੇਗਾ। ਨਾਲ ਹੀ ਮੈਰਿਟ ਜੇਤੂ ਸਕੂਲਾਂ ਦੇ ਪ੍ਰਿੰਸੀਪਲ ਅਤੇ ਹਿੰਦੀ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਕਲਗੀਧਰ ਟ੍ਰਸਟ, ਬੜੂ ਸਾਹਿਬ ਦੁਆਰਾ ਉੱਤਰੀ ਭਾਰਤ ਦੇ ਪੇਂਡੂ ਖੇਤਰਾਂ ਵਿੱਚ 129 ਅਕਾਲ ਅਕੈਡਮੀਆਂ ਚਲਾਈਆਂ ਜਾ ਰਹੀਆਂ ਹਨ, ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਆਧੁਨਿਕ ਵਿਗਿਆਨਿਕ ਵਿੱਦਿਆ ਅਤੇ ਅਧਿਆਤਮ ਦਾ ਸੁਮੇਲ ਪ੍ਰਦਾਨ ਕਰ ਰਹੀਆਂ ਹਨ।
 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ