ਨੈਸ਼ਨਲ

ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਮਨਪ੍ਰੀਤ ਸਿੰਘ ਖਾਲਸਾ / ਸੁਖਰਾਜ ਸਿੰਘ | January 14, 2022 07:03 PM

 ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਵੀਰਵਾਰ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ `ਤੇ ਸ਼੍ਰੀ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।

ਪਾਰਟੀ ਦੇ ਵਫ਼ਦ ਵਿੱਚ ਸ: ਪਰਮਿੰਦਰ ਸਿੰਘ ਢੀਂਡਸਾ, ਸ: ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸੁਖਵਿੰਦਰ ਸਿੰਘ ਔਲਖ, ਸ: ਮਨਜੀਤ ਸਿੰਘ ਬਪੀਆਣਾ, ਸ: ਸੁਖਵੰਤ ਸਿੰਘ ਸਰਾਓ, ਸ: ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਿਲ ਸਨ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ `ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ `ਤੇ ਉਪਰਾਲੇ ਕਰਨ `ਤੇ ਜ਼ੋਰ ਦਿੱਤਾ ਗਿਆ। ਜਿਸ ਵਿੱਚ ਜੰਮੂ-ਕਸ਼ਮੀਰ ਦੀ ਤਰਜ਼ `ਤੇ ਪੈਕੇਜ ਦੇਣ ਦੀ ਮੰਗ ਕੀਤੀ ਗਈ।
ਸ: ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ। ਜਿਸ ਵਿੱਚ ਗ੍ਰਹਿ ਮੰਤਰੀ ਨੇ ਉਪਰੋਕਤ ਮੰਗਾਂ ਨੂੰ ਵਿਚਾਰਨ ਉਪਰੰਤ ਹੱਲ ਕੱਢਣ ਦਾ ਭਰੋਸਾ ਦਿੱਤਾ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੂਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ `ਤੇ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਮੰਗ ਹੈ।
ਸ: ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਅਤੇ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁੱਲਿਆ ਨਹੀ ਜਾ ਸਕਦਾ ਹੈ। ਸ: ਪਰਮਿੰਦਰ ਸਿੰਘ ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਜਪਾ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਗਏ ਜ਼ਖ਼ਮਾਂ `ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।

 

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ