ਪੰਜਾਬ

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਘੀ ਦਾ ਦਿਹਾੜਾ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | January 14, 2022 07:20 PM


ਬੰਗਾ -  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਮਾਘੀ ਦਾ ਦਿਹਾੜਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਬਾਰਾਂ ਮਾਂਹ ਦਾ ਪਾਠ ਕੀਤਾ ਗਿਆ । ਉਪਰੰਤ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਜੀ ਤੇ ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਲਸਾਨੀ ਸ਼ਹੀਦੀ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ 40 ਮੁਕਤਿਆਂ ਤੋਂ ਸੱਚ ਅਤੇ ਧਰਮ 'ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ।
    ਇਸ ਗੁਰਮਤਿ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ , ਡਾ. ਜਸਦੀਪ ਸਿੰਘ ਸੈਣੀ, ਡਾ. ਨਵਜੋਤ ਸਿੰਘ ਸਹੋਤਾ, ਡਾ ਹਰਜੋਤਵੀਰ ਸਿੰਘ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਦਲਜੀਤ ਸਿੰਘ ਬੋਇਲ, ਰਣਜੀਤ ਸਿੰਘ ਮਾਨ, ਉਮ ਪ੍ਰਕਾਸ਼ ਮਾਲੀ, ਜਸਵੰਤ ਸਿੰਘ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਸਮੂਹ ਅਦਾਰਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਨੇ ਵੀ ਹਾਜ਼ਰੀਆਂ ਭਰੀਆਂ।

 

Have something to say? Post your comment

ਪੰਜਾਬ

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਚੀਮਾ

ਬਹੁਜਨ ਸਮਾਜ ਪਾਰਟੀ 14 ਵਿਧਾਨ ਸਭਾ ਸੀਟਾਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਧੂਰੀ ਤੋਂ ਚੋਣ ਲੜਨਗੇ 'ਆਪ' ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ  ਭਗਵੰਤ ਮਾਨ

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

ਹਲਕਾ ਦੱਖਣੀ ’ਚ ਕਾਂਗਰਸ ਨੂੰ ਲੱਗ ਰਿਹਾ ਦਿਨੋ-ਦਿਨ ਝਟਕਾ, ਵੱਡੀ ਗਿਣਤੀ ’ਚ ਕਾਂਗਰਸੀ ਪਰਿਵਾਰ ਜੁੜ ਰਹੇ ਅਕਾਲੀ-ਬਸਪਾ ਨਾਲ

ਜਥੇਬੰਦੀਆਂ ਨੇ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੀਆਂ ਅਰਥੀਆਂ ਫੂਕੀਆਂ

ਸੈਂਟਰਲ ਹਲਕੇ ਦੇ ਮਖਦੂਮਪੁਰਾ ਵਿਚ ਚੋਣ ਮੀਟਿੰਗ, ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਮਖਦੂਮਪੁਰਾ ਦੀਆਂ ਸਮੱਸਿਆਵਾਂ :ਚੰਦਨ ਗਰੇਵਾਲ

ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇ ਦੌਰਾਨ ਈ.ਡੀ ਨੂੰ 10 ਮਫ਼ਲਰ ਮਿਲੇ ਸਨ, ਚੰਨੀ ਦੇ ਰਿਸਤੇਦਾਰ ਦੇ ਘਰ ਤੋਂ 10 ਕਰੋੜ ਰੁਪਏ ਮਿਲੇ: ਰਾਘਵ ਚੱਢਾ

ਬੀਕੇਯੂ-ਡਕੌਂਦਾ ਵੱਲੋਂ ਪੰਜਾਬ ਪੱਧਰੀ ਜੁਝਾਰ-ਰੈਲੀ ਦੀਆਂ ਤਿਆਰੀਆਂ ਮੁਕੰਮਲ