ਪੰਜਾਬ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਦੀ ਹਮਾਇਤ ਦਾ ਐਲਾਨ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 14, 2022 07:24 PM
 
 
 
ਸੰਗਰੂਰ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਜਬਰ ਵਿਰੋਧੀ ਸੰਘਰਸ਼ ਕਮੇਟੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਪਿੰਡ ਸ਼ਾਦੀਹਰੀ ਦੇ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਐੱਸਐੱਸਪੀ ਸੰਗਰੂਰ ਦੇ ਦਫ਼ਤਰ ਅੱਗੇ ਦਿਨ-ਰਾਤ ਦੇ ਲਗਾਏ ਮੋਰਚੇ ਦੀ ਡੱਟਵੀਂ ਹਮਾਇਤ ਦਾ ਐਲਾਨ ਕੀਤਾ ਹੈ।
 
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਸੰਗਰੂਰ ਪੁਲਿਸ ਪ੍ਰਸ਼ਾਸਨ ਪੇਂਡੂ ਧਨਾਢ ਚੌਧਰੀਆਂ ਦੀ ਕਠਪੁਤਲੀ ਬਣਿਆਂ ਹੋਇਆ। ਯੂਨੀਅਨ ਵੱਲੋਂ ਐੱਸ ਸੀ ਪਰਿਵਾਰਾਂ ਵਿਰੋਧੀ ਸ਼ਾਸਨ ਤੇ ਪ੍ਰਸ਼ਾਸਨ ਦੇ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। 
 
ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਕੋਆਪਰੇਟਿਵ ਸੁਸਾਇਟੀ ਵਿੱਚ ਮੈਂਬਰਸ਼ਿਪ ਮੰਗਣੀ ਕੀ ਕੋਈ ਗੁਨਾਹ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵਿੱਚ ਆਪਣਾ ਹਿੱਸਾ ਮੰਗਦੇ ਲੋਕਾਂ ਉੱਪਰ ਧਨਾਢ ਚੌਧਰੀਆਂ ਨੂੰ ਖੁਸ਼ ਕਰਨ ਲਈ ਪੁਲਿਸ ਵਲੋਂ ਝੂਠੇ ਪਰਚੇ ਕੀਤੇ ਜਾਂਦੇ ਹਨ ਅਤੇ ਗੱਲਬਾਤ ਦੇ ਬਹਾਨੇ ਨਾਲ ਬੁਲਾ ਕੇ ਜੇਲ੍ਹ ਭੇਜ ਦਿੱਤਾ ਜਾਂਦਾ ਹੈ।
 
ਉਨ੍ਹਾਂ ਕਿਹਾ ਕਿ ਇਸ ਤੋੋਂ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਇੱਕ ਗੱਲ ਸਾਫ਼ ਹੋ ਚੁੱਕੀ ਹੈ ਕਿ ਜਿਸ ਵੀ ਚਿਹਰੇ ਦੀ ਅਗਵਾਈ ਹੇਠ ਜਿਹੜੀ ਮਰਜ਼ੀ ਸਰਕਾਰ ਆ ਜਾਵੇ ਪਰ ਸਰਕਾਰ ਬਣਾਉਣ ਲਈ ਤਰਲੋ ਮੱਛੀ ਹੋਣ ਵਾਲੀ ਕੋਈ ਵੀ ਪਾਰਟੀ ਦਲਿਤਾਂ ਦੇ ਹੱਕ ‘ਚ ਹਾਅ ਦਾ ਨਾਅਰਾ ਨਹੀਂ ਮਾਰਦੀ ਪਰ ਵੋਟਾਂ ਲਈ ਸਾਰੀਆਂ ਦਲਿਤਾਂ ਦਾ ਨਾਮ ਵਰਤ ਰਹੀਆਂ ਹਨ।
 
ਉਨ੍ਹਾਂ ਕਿਹਾ ਕਿ ਜ਼ੋਰਾਂ ‘ਤੇ ਪੈ ਰਹੀ ਠੰਡ ਦੇ ਬਾਵਜੂਦ ਖੁੱਲ੍ਹੇ ਅਸਮਾਨ ਹੇਠ ਕਿਰਤੀ ਲੋਕ ਨਜਾਇਜ਼ ਤਰੀਕੇ ਨਾਲ ਗ੍ਰਿਫਤਾਰ ਕੀਤੇ ਸਾਥੀਆਂ ਦੀ ਰਿਹਾਈ ਲਈ ਮੋਰਚੇ ਉੱਪਰ ਡਟੇ ਹੋਏ ਹਨ।
 

Have something to say? Post your comment

ਪੰਜਾਬ

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਚੀਮਾ

ਬਹੁਜਨ ਸਮਾਜ ਪਾਰਟੀ 14 ਵਿਧਾਨ ਸਭਾ ਸੀਟਾਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਧੂਰੀ ਤੋਂ ਚੋਣ ਲੜਨਗੇ 'ਆਪ' ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ  ਭਗਵੰਤ ਮਾਨ

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

ਹਲਕਾ ਦੱਖਣੀ ’ਚ ਕਾਂਗਰਸ ਨੂੰ ਲੱਗ ਰਿਹਾ ਦਿਨੋ-ਦਿਨ ਝਟਕਾ, ਵੱਡੀ ਗਿਣਤੀ ’ਚ ਕਾਂਗਰਸੀ ਪਰਿਵਾਰ ਜੁੜ ਰਹੇ ਅਕਾਲੀ-ਬਸਪਾ ਨਾਲ

ਜਥੇਬੰਦੀਆਂ ਨੇ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੀਆਂ ਅਰਥੀਆਂ ਫੂਕੀਆਂ

ਸੈਂਟਰਲ ਹਲਕੇ ਦੇ ਮਖਦੂਮਪੁਰਾ ਵਿਚ ਚੋਣ ਮੀਟਿੰਗ, ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਮਖਦੂਮਪੁਰਾ ਦੀਆਂ ਸਮੱਸਿਆਵਾਂ :ਚੰਦਨ ਗਰੇਵਾਲ

ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇ ਦੌਰਾਨ ਈ.ਡੀ ਨੂੰ 10 ਮਫ਼ਲਰ ਮਿਲੇ ਸਨ, ਚੰਨੀ ਦੇ ਰਿਸਤੇਦਾਰ ਦੇ ਘਰ ਤੋਂ 10 ਕਰੋੜ ਰੁਪਏ ਮਿਲੇ: ਰਾਘਵ ਚੱਢਾ

ਬੀਕੇਯੂ-ਡਕੌਂਦਾ ਵੱਲੋਂ ਪੰਜਾਬ ਪੱਧਰੀ ਜੁਝਾਰ-ਰੈਲੀ ਦੀਆਂ ਤਿਆਰੀਆਂ ਮੁਕੰਮਲ