ਪੰਜਾਬ

ਮੁੱਖ ਮੰਤਰੀ ਚਿਹਰਾ ਚੁਣਨ ਲਈ ‘ਆਪ’ ਵੱਲੋਂ ਜਾਰੀ ਨੰਬਰ ’ਤੇ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ

ਕੌਮੀ ਮਾਰਗ ਬਿਊਰੋ | January 14, 2022 07:34 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ  3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਐਕਸਟ ਮੈਸਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ  ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ। 
ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ। ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।

 

Have something to say? Post your comment

ਪੰਜਾਬ

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਦੇ ਪਾਇਆ: ਚੀਮਾ

ਬਹੁਜਨ ਸਮਾਜ ਪਾਰਟੀ 14 ਵਿਧਾਨ ਸਭਾ ਸੀਟਾਂ ਤੋਂ ਕੀਤਾ ਉਮੀਦਵਾਰਾਂ ਦਾ ਐਲਾਨ

ਧੂਰੀ ਤੋਂ ਚੋਣ ਲੜਨਗੇ 'ਆਪ' ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ  ਭਗਵੰਤ ਮਾਨ

ਰਿਸ਼ਤੇਦਾਰ ਕੋਲੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦਾ ਆਮ ਆਦਮੀ ਹੋਣ ਦਾ ਮਖੌਟਾ ਉਤਾਰਿਆ: ਪਰਮਿੰਦਰ ਸਿੰਘ ਢੀਂਡਸਾ

ਹਲਕਾ ਦੱਖਣੀ ’ਚ ਕਾਂਗਰਸ ਨੂੰ ਲੱਗ ਰਿਹਾ ਦਿਨੋ-ਦਿਨ ਝਟਕਾ, ਵੱਡੀ ਗਿਣਤੀ ’ਚ ਕਾਂਗਰਸੀ ਪਰਿਵਾਰ ਜੁੜ ਰਹੇ ਅਕਾਲੀ-ਬਸਪਾ ਨਾਲ

ਜਥੇਬੰਦੀਆਂ ਨੇ ਦਲਿਤ ਵਿਰੋਧੀ ਪੇਂਡੂ ਧਨਾਢ ਚੌਧਰੀਆਂ, ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਦੀਆਂ ਅਰਥੀਆਂ ਫੂਕੀਆਂ

ਸੈਂਟਰਲ ਹਲਕੇ ਦੇ ਮਖਦੂਮਪੁਰਾ ਵਿਚ ਚੋਣ ਮੀਟਿੰਗ, ਪਹਿਲ ਦੇ ਅਧਾਰ ’ਤੇ ਹੱਲ ਕਰਵਾਈਆਂ ਜਾਣਗੀਆਂ ਮਖਦੂਮਪੁਰਾ ਦੀਆਂ ਸਮੱਸਿਆਵਾਂ :ਚੰਦਨ ਗਰੇਵਾਲ

ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪੇ ਦੌਰਾਨ ਈ.ਡੀ ਨੂੰ 10 ਮਫ਼ਲਰ ਮਿਲੇ ਸਨ, ਚੰਨੀ ਦੇ ਰਿਸਤੇਦਾਰ ਦੇ ਘਰ ਤੋਂ 10 ਕਰੋੜ ਰੁਪਏ ਮਿਲੇ: ਰਾਘਵ ਚੱਢਾ

ਬੀਕੇਯੂ-ਡਕੌਂਦਾ ਵੱਲੋਂ ਪੰਜਾਬ ਪੱਧਰੀ ਜੁਝਾਰ-ਰੈਲੀ ਦੀਆਂ ਤਿਆਰੀਆਂ ਮੁਕੰਮਲ