ਨੈਸ਼ਨਲ

ਅਮਰੀਕਾ ਦੇ ਨਿਊਜਰਸੀ ਦੀ ਸੈਨੇਟ ਵੱਲੋਂ 1984 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾਂ ਸ਼ਲਾਘਾਯੋਗ ਕਦਮ: ਗੁਰਮਿੰਦਰ ਸਿੰਘ ਮਠਾਰੂ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 14, 2022 07:37 PM
 
 
ਨਵੀਂ ਦਿੱਲੀ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ:) ਦਿੱਲੀ ਦੇ ਐਕਟਿੰਗ ਪ੍ਰਧਾਨ ਗੁਰਮਿੰਦਰ ਸਿੰਘ ਮਠਾਰੂ ਨੇ 1984  ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਵਿਰੁਧ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਉਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਦਿਆਂ ਇਸ ਦੀ ਨਿੰਦਾ ਤੇ ਨਿਖ਼ੇਦੀ
ਦਾ ਮਤਾ ਪਾਸ ਕਰਨ ਦੀ ਭਰਪੂਰ ਸ਼ਲਾਘਾ ਕੀਤੀ ਹੈ।ਸ. ਮਠਾਰੂ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸਹਿ `ਤੇ ਨਵੰਬਰ 1984 ਦੌਰਾਨ ਰਾਜਧਾਨੀ ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਸਮੇਤ ਦੇਸ਼ ਦੇ ਹੋਰ ਵੱਖ-ਵੱਖ ਥਾਵਾਂ `ਤੇ ਹਜ਼ਾਰਾਂ ਦੀ ਗਿਣਤੀ ਵਿੱਚ
ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ ਕਿ ਕਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ `ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਦੀ
ਕਰ ਰਹੀਆਂ ਹਨ, ਉੱਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ-ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਜ਼ਖ਼ਮਾਂ `ਤੇ ਲੂਣ ਭੁੱਕਣ ਦਾ ਕੰਮ ਕਰ ਰਹੀ ਹੈ।ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪੜੇ ਚੜ੍ਹਾਉਣ ਲਈ ਸਿੱਕ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸੰਸਾ ਵੀ ਕੀਤੀ ਹੈ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ