ਨੈਸ਼ਨਲ

ਮਨਜਿੰਦਰ ਸਿੰਘ ਸਿਰਸਾ ਵੱਲੋਂ ਜੈਪੁਰ ਦੇ ਹਸਪਤਾਲ `ਚ ਅਲਵਰ ਗੈਂਗ ਰੇਪ ਪੀੜਤਾ ਨਾਲ ਮੁਲਾਕਾਤ, ਦੂਜੀ ਨਿਰਭਯਾ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਦਾ ਕੀਤਾ ਐਲਾਨ

ਸੁਖਰਾਜ ਸਿੰਘ/ ਮਨਪ੍ਰੀਤ ਸਿੰਘ ਖਾਲਸਾ | January 14, 2022 07:49 PM
 
 
ਨਵੀਂ ਦਿੱਲੀ- ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਲਵਰ ਗੈਂਗ ਰੇਪ ਪੀੜਤਾ ਨਾਲ ਜੈਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਮੁਲਾਕਾਤ ਕੀਤੀ ਤੇ ਉਸ ਦੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਇਸ ਦੂਜੀ ਨਿਰਭਯਾ ਅਤੇ ਉਸ ਦੇ ਪਰਿਵਾਰ ਨੁੰੂ ਇਨਸਾਫ ਮਿਲਣ ਤੱਕ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨਗੇ। ਸਿਰਸਾ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋ ਰਹੀ ਹੈ ਕਿ ਘੱਟ ਗਿਣਤੀ ਭਾਈਚਾਰੇ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਬਾਰੇ ਗਹਿਲੋਤ ਸਰਕਾਰ ਨੇ ਚੁੱਪੀ ਧਾਰ ਰੱਖੀ ਹੈ।ਉਹਨਾਂ ਕਿਹਾ ਕਿ ਇਸ ਭਿਆਨਕ ਗੁਨਾਹ ਵਾਪਰੇ ਨੂੰ 72 ਘੰਟਿਆਂ ਤੋਂ ਜ਼ਿਆਦਾ ਹੋ ਗਏ ਹਨ ਤੇ ਹਾਲੇ ਤੱਕ ਮਾਮਲੇ ਵਿਚ ਇਕ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।ਉਹਨਾਂ ਕਿਹਾ ਕਿ ਇਹ
ਜਾਣ ਕੇ ਹੋਰ ਵੀ ਹੈਰਾਨੀ ਹੋ ਰਹੀ ਹੈ ਕਿ ਡਿਪਟੀ ਕਮਿਸ਼ਨਰ ਇਹ ਆਖ ਰਹੇ ਹਨ ਕਿ ਸਮੂਹਿਕ ਜਬਰ ਜਨਾਹ ਹੋਣ ਦੀ ਪੁਸ਼ਟੀ ਨਹੀਂ ਹੋਈ। ਉਹਨਾਂ ਪੁੱਛਿਆ ਕਿ ਕੀ ਘਟਨਾ ਦੇ 72 ਘੰਟਿਆਂ ਬਾਅਦ ਵੀ ਪੁਲਿਸ ਤੇ ਪ੍ਰਸ਼ਾਸ ਹਾਲੇ ਤੱਕ ਇਹ ਤੈਅ ਨਹੀਂ ਕਰ ਸਕਿਆ ਕਿ ਇਹ ਕਿਸ ਤਰਾਂ ਦਾ
ਅਪਰਾਧ ਹੈ ? ਉਹਨਾਂ ਦੱਸਿਆ ਕਿ ਲੜਕੀ ਦੇ ਪਿਤਾ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੁੰੂ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ।ਸਿਰਸਾ ਨੇ ਸਰਕਾਰ ਨੁੰੂ 24 ਘੰਟਿਆਂ `ਚ ਦੋਸ਼ੀਆਂ ਨੁੰੂ ਫੜਨ ਦਾ ਅਲਟੀਮੇਟਮ ਦਿੱਤਾ ਤੇ ਕਿਹਾ ਕਿ
ਜੇਕਰ ਪੁਲਿਸ ਨੇ ਦੋਸ਼ੀ ਗ੍ਰਿਫਤਾਰ ਨਾ ਕੀਤੇ ਤਾਂ ਫਿਰ ਸਿੱਖ ਭਾਈਚਾਰਾ ਅਲਵਰ ਦੀਆਂ ਸੜਕਾਂ `ਤੇ ਉਤਰੇਗਾ ਅਤੇ ਨਿਆਂ ਹਾਸਲ ਕਰ ਕੇ ਰਹੇਗਾ।ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮਾਮਲੇ `ਤੇ ਚੁੱਪੀ ਵੱਟੀ ਹੋਈ
ਹੈ ਕਿਉਂਕਿ ਲੜਕੀ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਹੈ।ਸਿਰਸਾ ਨੇ ਕਿਹਾ ਕਿ ਇਸ ਨਿਰਦਈ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਤਨੀ ਹੀ ਥੋੜੀ ਹੈ।ਉਹਨਾਂ ਕਿਹਾ ਕਿ ਸਾਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਪ੍ਰਤੀਕਰਮ ਦੇਣ ਸਮੇਂ ਧਰਮ ਜਾਂ ਜਾਤ ਨੁੰੂ ਆਧਾਰ
ਨਹੀਂ ਬਣਾਉਣਾ ਚਾਹੀਦਾ।ਉਹਨਾਂ ਨੇ ਮੁੱਖ ਮੰਤਰੀ ਨੁੰੂ ਮਾਮਲੇ ਵਿਚ ਕਾਰਵਾਈ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ਵਿਚ ਸੰਜੀਦਗੀ ਕਿਤੇ ਵਿਖਾਈ ਨਹੀਂ ਦਿੰਦੀ।ਉਹਨਾਂ ਕਿਹਾ ਕਿ ਦੋਸ਼ੀਆਂ ਨੁੰੂ ਤੁਰੰਤ ਫੜਿਆ ਜਾਣਾ ਚਾਹੀਦਾ ਹੈ ਤੇ ਫਾਸਟ ਟਰੈਕ
ਅਦਾਲਤਾਂ ਵਿਚ ਮੁਕੱਦਮਾ ਚਲਾ ਕੇ ਇਹਨਾਂ ਨੁੰੂ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਉਹਨਾਂ ਨੇ ਅਜਿਹੇ ਅਪਰਾਧਾਂ ਨੂੰ ਧਰਮ ਨਾਲ ਜੋੜਨ ਦੇ ਯਤਨਾਂ ਦੀ ਨਿਖੇਧੀ ਵੀ ਕੀਤੀ।

Have something to say? Post your comment

 

ਨੈਸ਼ਨਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਵਾਇਨਾਡ ਲੋਕ ਸਭਾ ਹਲਕੇ ਤੋਂ ਰਾਹੁਲ ਗਾਂਧੀ ਨੂੰ ਸਖ਼ਤ ਟੱਕਰ ਦੇਣ ਲਈ ਭਾਜਪਾ ਵੱਲੋਂ ਕੇ. ਸੁਰੇਂਦਰਨ ਦਾ ਐਲਾਨ