ਨੈਸ਼ਨਲ

ਦਿੱਲੀ ਕਮੇਟੀ ਆਗੁਆਂ ਨੇ ਰਾਜਸਥਾਨ ਸਰਕਾਰ ਨੂੰ ਦਿੱਤੀ ਚੇਤਾਵਨੀ, ਗੈਂਗ ਰੇਪ ਦੇ ਦੋਸ਼ੀਆਂ ਨੂੰ ਸੋਮਵਾਰ ਤਕ ਨਾਂ ਫ਼ੜਿਆ ਤਾਂ ਕਲੈਕਟਰ ਦਫ਼ਤਰ ਦਾ ਕਰਾਂਗੇ ਘਿਰਾਉ: ਬਾਠ, ਕਾਲਕਾ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 14, 2022 07:55 PM
 
 
ਨਵੀਂ ਦਿੱਲੀ- ਰਾਜਥਾਨ ਦੇ ਅਲਵਰ ਜ਼ਿਲ੍ਹੇ ’ਚ ਸਿੱਖ ਭਾਈਚਾਰੇ ਦੀ ਬੱਚੀ ਨਾਲ ਹੋਏ ਗੈਂਗਰੇਪ ਮਾਮਲੇ ਨੂੰ ਤਿੰਨ ਦਿਨ ਬੀਤ ਚੁਕੇ ਹਨ ਪਰ ਹਾਲੇ
ਤਕ ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਪਾਈ ਹੈ।ਪ੍ਰਸ਼ਾਸਨ ਦੋਸ਼ੀਆਂ ਨੂੰ ਬਚਾ ਰਿਹਾ ਹੈ ਜਿਸ ਨੂੰ ਲੈ ਕੇ ਦੇਸ਼ ਭਰ ਦੇ ਸਿੱਖ ਭਾਈਚਾਰੇ ਅੰਦਰ ਰੋਸ਼ ਦੀ ਲਹਿਰ ਪਾਈ ਜਾ ਰਿਹਾ ਹੈ।ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਅਤੇ
ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਜਾਰੀ ਸਾਂਝੇ ਬਿਆਨ ’ਚ ਰਾਜਸਥਾਨ ਦੀ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਸੋਮਵਾਰ ਤਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਨਹੀਂ ਭੇਜਿਆ ਗਿਆ ਤਾਂ ਦਿੱਲੀ ਕਮੇਟੀ ਸਥਾਨਕ ਸਿੱਖਾਂ ਦੇ
ਸਹਿਯੋਗ ਨਾਲ ਅਲਵਰ ਜ਼ਿਲੇ੍ਹ ਦੇ ਕਲੈਕਟਰ ਦਫ਼ਤਰ ਦਾ ਘਿਰਾਉ ਕਰੇਗੀ ਅਤੇ ਲੋੜ ਪੈਣ ’ਤੇ ਮੁੱਖ ਮੰਤਰੀ ਨਿਵਾਸ ਅੱਗੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।ਸ. ਬਾਠ ਤੇ ਸ. ਕਾਲਕਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਜਰਨੈਲ ਮੁਗਲਾਂ ਤੋਂ ਹਿੰਦੂ ਬੱਚੀਆਂ ਦੀ ਹਿਫ਼ਾਜ਼ਤ
ਕਰਦੇ ਸਨ ਇਸੇ ਕਾਰਣ ਜੇਕਰ ਕੋਈ ਵੀ ਭਾਈਚਾਰੇ ਦੀ ਮਹਿਲਾ, ਬੱਚੀ ਸਿੱਖ ਨੂੰ ਦੇਖ ਲੈਂਦੀ ਸੀ ਤਾਂ ਖੁਦ ਨੂੰ ਮਹਿਫ਼ੂਜ਼ ਸਮਝਦੀ ਸੀ ਪਰ ਅਫ਼ਸੋਸ ਕਿ ਅੱਜ ਸਾਡੀ ਆਪਣੀ ਬੱਚੀਆਂ ਹੀ ਸੁਰੱਖਿਅਤ ਨਹੀਂ ਹਨ।ਅਲਵਰ ਦੀ ਘਟਨਾ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ
ਦਿੱਤੀਆਂ ਹਨ ਜਿੱਥੇ ਇੱਕ ਨਾਬਾਲਿਗ ਸਿੱਖ ਬੱਚੀ ਨਾਲ ਜ਼ਾਲਿਮਾਂ ਨੇ ਗੈਂਗਰੇਪ ਕਰਕੇ ਲਹੂ-ਲੂਹਾਨ ਹਾਲਤ ’ਚ ਸੜਕ ’ਤੇ ਸੁੱਟ ਦਿੱਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਸਭ ਤੋਂ ਵੱਧ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਦੋਸ਼ੀਆਂ ਦੇ ਖਿਲਾਫ਼ ਕਾਰਵਾਈ
ਕਰਨਾ ਤਾਂ ਦੂਰ ਸਗੋਂ ਦੋਸ਼ੀਆਂ ਨੂੰ ਬਚਾਉਂਦਾ ਦਿਖਾਈ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨਿਰਭਯਾ ਕਾਂਡ ਸਮੇਂ ਚੀਖ-ਚੀਖ ਕੇ ਹੱਲਾ ਕਰਨ ਵਾਲੀ ਗਾਂਧੀ ਪਰਿਵਾਰ ਦੀ ਬੇਟੀ ਪ੍ਰਿੰਯਕਾ ਗਾਂਧੀ ਨੇ ਅੱਜ ਇਸ ਘਟਨਾ ’ਤੇ ਚੁੱਪੀ ਵੱਟ ਰੱਖੀ ਹੈ ਕੀ ਇਸ ਲਈ
ਕਿਉਂਕਿ ਇਹ ਇੱਕ ਸਿੱਖ ਪਰਿਵਾਰ ਦੀ ਬੱਚੀ ਹੈ, ਇਸ ਲਈ ਕੋਈ ਇਸ ਬੱਚੀ ਦੀ ਮਦਦ ਲਈ ਅਤੇ ਇਸ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਨਹੀਂ ਆ ਰਿਹਾ।ਉਨ੍ਹਾਂ ਕਿਹਾ ਕਿ ਨਿਰਭਯਾ ਕਾਂਡ ਸਮੇਂ ਸਿੱਖ ਸਮੁਦਾਇ ਦੇ ਲੋਕਾਂ ਨੇ ਦੇਸ਼ ਦੇ ਵੱਖ-ਵੱਖ ਲੋਕਾਂ ਨਾਲ ਮਿਲ ਕੇ ਨਿਰਭਯਾ ਦੇ
ਦੋਸ਼ੀਆਂ ਨੂੰ ਸਜ਼ਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਆਵਾਜ਼ ਬੁਲੰਦ ਕੀਤੀ ਸੀ ਅੱਜ ਵੀ ਸਾਨੂੰ ਸਾਰਿਆਂ ਨੂੰ ਮਿਲ ਕੇ ਅਲਵਰ ਜ਼ਿਲ੍ਹੇ ਦੀ ਬੱਚੀ ਦੀ ਆਵਾਜ਼ ਬਣਨਾ ਚਾਹੀਦਾ ਹੈ ਤਾਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।ਉਪਰੋਕਤ ਆਗੂਆਂ ਨੇ ਕਿਹਾ ਕਿ ਇਸ ਮਾਮਲੇ ’ਤੇ
ਸਾਰਿਆਂ ਨੂੰ ਪਾਰਟੀਵਾਦ ਤੋਂ ਉੱਪਰ ਉਠ ਕੇ ਬੱਚੀ ਦੀ ਆਵਾਜ਼ ਬਣਨਾ ਚਾਹੀਦਾ ਹੈ ਕਿਉਂਕਿ ਅੱਜ ਇਹ ਇੱਕ ਸਿੱਖ ਪਰਿਵਾਰ ਦੀ ਬੱਚੀ ਨਾਲ ਹੋਇਆ ਹੈ ਕਲ੍ਹ ਨੂੰ ਕਿਸੇ ਹੋਰ ਸਮੁਦਾਇ ਨਾਲ ਵੀ ਘਟਨਾ ਵਾਪਰ ਸਕਦੀ ਹੈ ਇਸ ਲਈ ਸਾਰਿਆਂ ਨੂੰ ਮਿਲ ਕੇ ਬੱਚੀ ਦੇ ਹੱਕ ਵਿਚ ਆਵਾਜ਼
ਬੁਲੰਦ ਕਰਦੇ ਹੋਏ ਇਨਸਾਫ਼ ਦੁਆਉਣ ਲਈ ਅੱਗੇ ਆਉਣਾ ਚਾਹੀਦਾ ਹੈ।

Have something to say? Post your comment

 

ਨੈਸ਼ਨਲ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ