ਨੈਸ਼ਨਲ

ਭਾਜਪਾ ਦਿੱਲੀ ਪ੍ਰਦੇਸ਼ ਦੇ ਸਿੱਖ ਆਗੂਆਂ ਤੇ ਵਰਕਰਾਂ ਵੱਲੋਂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ, ਸਿੱਖਾਂ ਨੂੰ ਭਾਜਪਾ ਦੀ ਵਿਚਾਰਧਾਰਾ ਨਾਲ ਜੋੜਨਾ ਹੋਵੇਗੀ ਪਹਿਲ: ਜਸਪ੍ਰੀਤ ਸਿੰਘ ਮਾਟਾ

ਸੁਖਰਾਜ ਸਿੰਘ/ ਮਨਪ੍ਰੀਤ ਸਿੰਘ ਖਾਲਸਾ | January 14, 2022 08:29 PM
 
 
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਦੇ ਉੱਘੇ ਸਿੱਖ ਆਗੂਆਂ ਅਤੇ ਵਰਕਰਾਂ ਨੇ ਹਾਲ ਹੀ ਵਿੱਚ ਭਾਜਪਾ `ਚ ਸ਼ਾਮਲ ਹੋਏ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ `ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਭਾਜਪਾ ਸਿੱਖ ਆਗੂ ਜਸਪ੍ਰੀਤ ਸਿੰਘ ਮਾਟਾ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦਿਆਂ 26 ਦਸੰਬਰ ਨੂੰ ‘ਵੀਰ
ਬਾਲ ਦਿਵਸ’ ਵਜੋਂ ਮਨਾਉਣ ਦੇ ਫੈਸਲੇ ਲਈ ਸਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਸਿਰਸਾ ਸਾਰਿਆਂ ਨੂੰ ਨਾਲ ਲੈ ਕੇ ਸਿੱਖ ਭਰਾਵਾਂ ਨੂੰ ਭਾਜਪਾ ਦੀ ਵਿਚਾਰਧਾਰਾ ਨਾਲ ਜੋੜਨ ਲਈ ਮੁਹਿੰਮ ਚਲਾਉਣਗੇ।ਜਿਸ ਵਿੱਚ
ਉਹ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਸਿੱਖ ਕੌਮ ਦੇ ਹੱਕ ਵਿੱਚ ਕੀਤੇ ਗਏ ਕੰਮਾਂ ਨੂੰ ਸਾਰਿਆਂ ਤੱਕ ਪਹੁੰਚਾਉਣਗੇ।ਭਾਜਪਾ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਮਿਲਣ ਲਈ ਧੰਨਵਾਦ ਕੀਤਾ ਅਤੇ ਜਲਦੀ
ਹੀ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਤੰਤਰਤਾ ਸੈਨਾਨੀ ਮਾਸਟਰ ਤਾਰਾ ਸਿੰਘ ਦਾ ਬੁੱਤ ਸੰਸਦ ਦੇ ਵਿਹੜੇ ਵਿੱਚ ਲਗਾਉਣ ਦੀ ਗੱਲ ਕਹੀ।ਇਸ ਵਿਚਾਰ ਚਰਚਾ ਦੌਰਾਨ ਦਿੱਲੀ ਪ੍ਰਦੇਸ਼ ਸਿੱਖ ਸੈੱਲ ਦੇ ਇੰਚਾਰਜ ਕੁਲਦੀਪ ਸਿੰਘ, ਭਾਜਪਾ ਆਗੂ ਜਸਪ੍ਰੀਤ
ਸਿੰਘ ਮਾਟਾ, ਪੱਛਮੀ ਜ਼ਿਲ੍ਹਾ ਸਿੱਖ ਸੈੱਲ ਦੇ ਕਨਵੀਨਰ ਮਨਪ੍ਰੀਤ ਸਿੰਘ ਹੰਸਪਾਲ, ਚਾਂਦਨੀ ਚੌਕ ਜ਼ਿਲ੍ਹਾ ਸਿੱਖ ਸੈੱਲ ਦੇ ਕਨਵੀਨਰ ਰਜਿੰਦਰ ਸਿੰਘ ਆਹਲੂਵਾਲੀਆ, ਅਮਨਦੀਪ ਸਿੰਘ ਬਖਸ਼ੀ, ਨਰਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਕਾਲੜਾ, ਜਸਪ੍ਰੀਤ ਸਿੰਘ, ਅਮਰਜੀਤ
ਸਿੰਘ ਪਿੰਕੀ, ਸੋਬਤੀ ਅਤੇ ਹੋਰ ਮੌਜੂਦ ਸਨ।

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ