ਹਰਿਆਣਾ

ਪ੍ਰੋਫੈਸਰ ਭੁੱਲਰ ਦੀ ਰਿਹਾਈ ਵਿਚ ਰੁਕਾਵਟ ਨਾ ਬਣੇ ਕੇਜਰੀਵਾਲ ਸਰਕਾਰ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | January 16, 2022 05:34 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੀਡੀਆ ਨੂੰ ਇੱਕ ਪ੍ਰੈਸਨੋਟ ਜਾਰੀ ਕਰਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਨੇਕ ਸਲਾਹ ਦਿੰਦਿਆਂ ਕਿਹਾ ਕੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਕੇਜਰੀਵਾਲ ਸਰਕਾਰ ਰੁਕਾਵਟ ਨਾ ਬਣੇ ਪਿਛਲੇ ਸਮੇਂ ਦੇ ਅੰਦਰ ਭਾਰਤ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੰਗੇ ਕਦਮ ਉਠਾਏ ਹਨ ਜਿਨ੍ਹਾਂ ਵਿਚ ਕੁਝ ਸਿੰਘਾਂ ਦੀਆਂ ਪੈਰੋਲ ਤੇ ਪੱਕੀਆਂ ਰਿਹਾਈਆਂ ਹੋਈਆਂ ਹਨ ਜਿਵੇਂ ਭਾਈ ਦਇਆ ਸਿੰਘ ਲਾਹੌਰੀਆ ਹਰਨੇਕ ਸਿੰਘ ਭੱਪ ਅਤੇ ਕਈ ਹੋਰ ਸਿੰਘ ਜਿਹੜੇ ਅੱਜ ਆਪਣੇ ਘਰ ਪਰਿਵਾਰਾਂ ਵਿੱਚ ਆ ਕੇ ਸ਼ਾਂਤਮਈ ਜੀਵਨ ਬਤੀਤ ਕਰ ਰਹੇ ਹਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੇ ਲੰਬਾ ਸਮਾਂ ਭਾਰਤ ਦੀਆਂ ਜੇਲ੍ਹਾਂ ਵਿੱਚ ਸੰਤਾਪ ਹੰਢਾਇਆ ਹੈ ਇਸ ਦੌਰਾਨ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦਾ ਪਰਿਵਾਰ ਬਿਖਰ ਗਿਆ ਬਹੁਤ ਵੱਡਾ ਸੰਤਾਪ ਪ੍ਰੀਵਾਰ ਨੂੰ ਝੱਲਣਾ ਪਿਆ ਪ੍ਰੋ. ਭੁੱਲਰ ਦੇ ਸਤਿਕਾਰਯੋਗ ਪਿਤਾ ਨੂੰ ਅਗਵਾਹ ਕਰਕੇ ਕਿੱਥੇ ਸ਼ਹੀਦ ਕਰ ਦਿੱਤਾ ਪਤਾ ਵੀ ਨਾ ਲੱਗਾ ਅਤੇ ਮਾਤਾ ਜੀ ਵੀ ਇਸ ਸੰਤਾਪ ਦੇ ਵਿੱਚ ਪਿਛਲੇ ਸਮੇਂ ਅਕਾਲ ਚਲਾਣਾ ਕਰ ਗਏ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਸਾਰ ਵਿਚ ਵੱਸਦੇ ਸਿੱਖਾਂ ਅਤੇ ਅਮਨ ਪਸੰਦ ਲੋਕਾਂ ਵੱਲੋਂ ਲੰਬੇ ਚਿਰਾਂ ਤੋਂ ਕੋਸ਼ਿਸ਼ਾਂ ਜਾਰੀ ਹਨ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਭਾਰਤ ਸਰਕਾਰ ਵੀ ਜਲਦ ਉਨ੍ਹਾਂ ਸਿੱਖਾਂ ਦੀ ਰਿਹਾਈ ਦਾ ਫੈਸਲਾ ਲੈ ਸਕਦੀ ਹੈ ਅਜਿਹੀ ਆਸ ਕੀਤੀ ਜਾ ਰਹੀ ਹੈ ਅਜਿਹੇ ਸਮੇਂ ਵਿੱਚ ਜਦੋਂ 2022 ਪੰਜਾਬ ਵਿਧਾਨ ਸਭਾ ਇਲੈਕਸ਼ਨ ਹੋ ਰਹੀ ਹੈ ਤਾਂ ਸਿੱਖ ਭਾਵਨਾਵਾਂ ਦੀ ਕਦਰ ਕਰਦੇ ਹੋਏ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਕੇਜਰੀਵਾਲ ਸਰਕਾਰ ਨੂੰ ਕੋਈ ਰੁਕਾਵਟ ਨਹੀਂ ਖੜ੍ਹੀ ਕਰਨੀ ਚਾਹੀਦੀ ਸਗੋਂ ਰਿਹਾਈ ਦੀ ਫਾਈਲ ਤੇ ਦਸਤਖਤ ਕਰਕੇ ਮਨੁੱਖੀ ਅਧਿਕਾਰਾਂ ਦੀ ਕਦਰ ਕਰਦੇ ਹੋਏ ਅਮਨ ਪਸੰਦ ਲੋਕਾਂ ਤੇ ਸਿੱਖ ਜਗਤ ਦਾ ਵਿਸਵਾਸ਼ ਜਿੱਤਣਾ ਚਾਹੀਦਾ ਹੈ ਨਹੀ ਤਾਂ ਕੇਜਰੀਵਾਲ ਸਰਕਾਰ ਵਲੋਂ ਸਿੱਖ ਜਗਤ ਦੇ ਖਿਲਾਫ਼ ਭੁਗਤਣ ਵਾਲੀ ਗੁਸਤਾਖ਼ੀ ਨੂੰ ਸਿੱਖ ਪੰਥ ਕਦੇ ਮੁਆਫ ਨਹੀ ਕਰੇਗਾ

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ