ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਲਈ ਹੋਏ ਵਿਸ਼ਾਲ ਇਕੱਠ ਨੇ ਹਿਲਾ ਕੇ ਰੱਖ ਦਿੱਤੀਆਂ ਸਰਕਾਰਾਂ ਦੀਆਂ ਜੜ੍ਹਾਂ: ਅਰਮੀਤ ਸਿੰਘ ਖ਼ਾਨਪੁਰੀ

ਸੁਖਰਾਜ ਸਿੰਘ/ ਕੌਮੀ ਮਾਰਗ ਬਿਊਰੋ | January 16, 2022 05:41 PM

ਨਵੀਂ ਦਿੱਲੀ: ਗਿਆਨ ਰਤਨ ਫ਼ਾਉਂਡੇਸ਼ਨ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਬੀਤੇ ਦਿਨੀਂ ਹੋਏ ਵਿਸ਼ਾਲ ਇਕੱਠ ਮਾਰਚ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਗਏ ਇਸ ਮਾਰਚ ਵਿੱਚ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਕਾਰਾਂ, ਜੀਪਾਂ, ਮੌਟਰਸਾਇਕਲਾਂ, ਬੱਸਾਂ, ਟਰੈਕਟਰਾਂ ਅਤੇ ਹੋਰ ਆਪੋ-ਆਪਣੇ ਸਾਧਨਾਂ ਤੇ ਉਚੇਚੇ ਤੌਰ `ਤੇ ਪਹੁੰਚੇ ਅਤੇ ਇਕ ਵੱਡਾ ਵਿਸ਼ਾਲ ਇਕੱਠ ਕਰ ਦਿੱਤਾ, ਇਸ ਇਕੱਠ ਦੇ ਨਾਲ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿੱਲ ਗਈਆਂ ਹਨ।ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਤਾਂ ਇਸ ਇਕੱਠ ਵਿੱਚ ਇਹ ਵੇਖਣ ਨੂੰ ਮਿਲੀ ਕਿ ਇਸ ਵਿਸ਼ਾਲ ਇਕੱਠ ਸਾਰੀਆਂ ਹੀ ਜੱਥੇਬੰਦੀਆਂ ਦੇ ਆਗੂ ਪਹੁੰਚੇ ਹੋਏ ਸਨ ਅਤੇ ਸਿੱਖ ਕੌਮ ਇਕ ਪਲੇਟਫ਼ਾਰਮ ਤੇ ਇਕੱਠੀ ਨਜ਼ਰ ਆਈ।ਉਨ੍ਹਾਂ ਨੇ ਕਿਹਾ
ਕਿ ਭਾਈ ਜਗਤਾਰ ਸਿੰਘ ਹਵਾਰਾ, ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ ਸਮੇਤ ਹੋਰਨਾਂ ਸਿੰਘਾਂ ਨੂੰ ਜੇਲਾਂ ਵਿੱਚ ਸਜ਼ਾ ਕੱਟਦਿਆਂ ਹੋਇਆਂ ਤਕਰੀਬਨ 30 ਤੋਂ 35 ਵਰ੍ਹਿਆਂ ਤੋਂ ਵੱਧ ਦਾ ਸਮਾਂ ਹੋ ਚੁਕਾ ਹੈ ਪਰ ਸਰਕਾਰਾਂ ਉਨ੍ਹਾਂ ਨੂੰ ਰਿਹਾਅ ਕਰਨ ਦਾ ਨਾਮ ਹੀ ਨਹੀਂ ਲੈ ਰਹੀਆਂ, ਜਦਕਿ ਉਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁਕੀਆਂ ਹਨ।ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਭਾਈ ਬਲਵੰਤ ਸਿੰਘ ਰਾਜੋਆਣ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ ਪਰ ਅਫ਼ਸੋਸ ਕਿ ਉਹ ਫ਼ੈਸਲਾ ਅੱਜ ਤੱਕ ਸਰਕਾਰ ਨੇ ਅਮਲ ਵਿੱਚ ਹੀ ਨਹੀਂ ਲਿਆਂਦਾ।ਸ. ਖ਼ਾਨਪੁਰੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਹਮੇਸ਼ਾਂ ਤੋਂ ਹੀ ਘਤਟ ਗਿਣਤੀਆਂ ਅਤੇ ਸਿੱਖ ਕੌਮ ਉਪਰ ਅੱਤਿਆਚਾਰ ਕਰਦੀਆਂ ਆਈਆਂ ਹਨ ਅਤੇ ਕਰ ਵੀ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਗਿਆਨ ਰਤਨ ਫ਼ਾਉਂਡੇਸ਼ਨ ਦੇ ਸਮੂਹ ਅਹੁਦੇਦਾਰ ਤੇ ਹੋਰ ਆਗੂ ਉੱਥੇ ਇਸ ਵਿਸ਼ਾਲ ਇਕੱਠ ਵਿੱਚ ਪਹੁੰਚੇ ਹੋਏ ਸਨ ਤੇ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਦੇ ਲਈ ਪੂਰਨ ਸਹਿਯੋਗ ਦਿੱਤਾ ਅਤੇ ਭੱਵਿਖ ਵਿੱਚ ਇਸੇ ਤਰ੍ਹਾਂ ਦਿੰਦੇ ਰਹਾਂਗੇ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ