ਨੈਸ਼ਨਲ

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ : ਮਨਜਿੰਦਰ ਸਿੰਘ ਸਿਰਸਾ

ਮਨਪ੍ਰੀਤ ਸਿੰਘ ਖਾਲਸਾ / ਸੁਖਰਾਜ ਸਿੰਘ | January 16, 2022 06:53 PM


 ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਦਿੱਤੇ ਬਿਆਨ ਨੁੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ, ਉਹਨਾਂ ਨੂੰ ਸਿੱਖ ਕੌਮ ਦੀ ਲੜਾਈ ਲੜਨ ਦੀ ਥਾਂ 'ਤੇ ਇਕ ਸਿਆਸੀ ਪਾਰਟੀ ਦੀ ਲੜਾਈ ਲੜਨਾ ਸੋਭਾ ਨਹੀਂ ਦਿੰਦਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੁੰ ਦਿੱਲੀ ਦੇ ਸਿੱਖਾਂ ਦਾ ਭਾਜਪਾ ਵਿਚ ਜਾਣਾ ਰੜਕ ਰਿਹਾ ਹੈ ਪਰ ਜਦੋਂ ਪੰਜਾਬ ਦੇ ਸਿੱਖ ਇਸਾਈ ਧਰਮ ਵਿਚ ਸ਼ਾਮਲ ਹੋ ਰਹੇ ਹਨ, ਉਹਨਾਂ ਨੂੰ ਉਸ ਦਾ ਵੀ ਅਫਸੋਸ ਜਾਂ ਦੁੱਖ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਇਸਾਈ ਬਣ ਰਹੇ ਹਨ ਪਰ ਉਹਨਾਂ ਚੁੱਪ ਧਾਰੀ ਹੋਈ ਤੇ ਉਹਨਾਂ ਨੂੰ ਕੋਈ ਅਫਸੋਸ ਨਹੀਂ।  ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਜਦੋਂ ਇਸੇ ਮਹੀਨੇ 12 ਤਾਰੀਕ ਨੂੰ ਅਲਵਰ ਵਿਚ ਇਕ ਸਿੱਖ ਬੱਚੀ ਨਾਲ ਜਬਰ ਜਨਾਹ ਹੋਇਆ ਤੇ ਅਤਿਅੰਤ ਘਿਨੌਣਾ ਵਿਹਾਰ ਹੋਇਆ ਤਾਂ ਉਦੋਂ ਵੀ ਐਡਵੋਕੇਟ ਧਾਮੀ ਨੁੰ ਕੋਈ ਅਫਸੋਸ ਨਹੀਂ ਹੋਇਆ ਤੇ ਕੋਈ ਦੁੱਖ ਨਹੀਂ ਲੱਗਾ।
ਉਹਨਾਂ ਕਿਹਾ ਕਿ ਜਦੋਂ ਪਤਿਤ ਪਰਿਵਾਰ ਵਾਲੇ ਕਾਂਗਰਸ ਦੇ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ਦੀ ਅਰਦਾਸ ਕਰਨ ਜਥੇਦਾਰ ਅਕਾਲ ਤਖਤ ਪਹੁੰਚੇ ਤੁਹਾਨੁੰ ਉਦੋਂ ਵੀ ਦੁੱਖ ਨਾ ਹੋਇਆ । ਉਹਨਾਂ ਕਿਹਾ ਕਿ ਇਸ ਤੋਂ ਵੀ ਵੱਡੀ ਹੈਰਾਨੀ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਮਨਸ਼ੇ ਨਾਲ ਦੋਖੀ ਆਇਆ ਤੇ ਮਾਰ ਦਿੱਤਾ ਗਿਆ ਪਰ ਹਾਲੇ  ਤੱਕ ਪਤਾ ਨਹੀਂ ਲਾਇਆ ਗਿਆ ਕਿ ਕੌਣ ਬੇਅਦਬੀ ਕਰਨ ਵਾਲੇ ਸਨ ਤੇ ਕੌਣ ਬੇਅਦਬੀ ਕਰਵਾਉਣ ਵਾਲੇ ਸਨ, ਉਦੋਂ ਵੀ ਤੁਹਾਨੁੰ ਕੋਈ ਦੁੱਖ ਨਹੀਂ ਲੱਗਾ।  ਉਹਨਾਂ ਕਿਹਾ ਕਿ ਜੇਕਰ ਦਿੱਲੀ ਅੰਦਰ ਇਹ ਹੋਇਆ ਹੁੰਦਾ ਤਾਂ ਅਸੀਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੰਦੇ।
ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਇਕ ਵਿਅਕਤੀ ਵਜੋਂ ਤਾਂ ਬਹੁਤ ਚੰਗੇ ਇਨਸਾਨ ਹਨ ਪਰ ਉਹ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤ ਰਹੇ ਹਨ। ਉਹਨਾਂ ਕਿਹਾ ਕਿ ਕੌਮ ਨੇ ਤੁਹਾਨੁੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਿੱਖਾਂ ਦੇ ਮਸਲੇ ਹੱਲ ਕਰਨ ਵਾਸਤੇ ਬਣਾਇਆ ਹੈ ਨਾ ਕਿ ਇਸ ਵਾਸਤੇ ਬਣਾਇਆ ਹੈ ਕਿ ਤੁਸੀਂ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤੋ।
ਉਹਨਾਂ ਕਿਹਾ ਕਿ ਜੋ ਦਸਵੰਧ ਦੀ ਮਾਇਆ ਉਥੇ ਆਉਂਦੀ ਹੈ ਉਹ ਸਿੱਖੀ ਦੇ ਪ੍ਰਚਾਰ ਵਾਸਤੇ ਤੇ ਸਿੱਖ ਕੌਮ ਦੀ ਸੇਵਾ ਵਾਸਤੇ ਆਉਂਦੀ ਹੈ ਨਾ ਕਿ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਕੰਮ ਕਰਨ ਵਾਸਤੇ ਆਉਂਦੀ ਹੈ। ਉਹਨਾਂ ਕਿਹਾ ਕਿ ਧਾਮੀ ਦਾ ਇਹ ਰਵੱਈਆ ਬਹੁਤ ਗਲਤ ਹੈ।

 

Have something to say? Post your comment

 

ਨੈਸ਼ਨਲ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ